Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਨੇ ਕੀਤਾ ਹੈਪੀ ਪਾਸੀਆ `ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਐਨ. ਆਈ. ਏ. ਨੇ ਕੀਤਾ ਹੈਪੀ ਪਾਸੀਆ `ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਐਨ. ਆਈ. ਏ. ਨੇ ਕੀਤਾ ਹੈਪੀ ਪਾਸੀਆ `ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਇਕ ਕੋਠੀ ਅਤੇ ਪੰਜਾਬ ਦੇ ਥਾਣਿਆਂ `ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ `ਚ ਲੁਕੇ ਅੱਤਵਾਦੀ ਹੈਪੀ ਪਾਸੀਆ `ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ । ਲੋਕ ਟੈਲੀਫ਼ੋਨ, ਵਟਸਐਪ ਅਤੇ ਈਮੇਲ ਰਾਹੀਂ ਐਨ. ਆਈ. ਏ. ਨੂੰ ਜਾਣਕਾਰੀ ਦੇ ਸਕਦੇ ਹਨ, ਇਸ ਲਈ ਨੰਬਰ ਜਾਰੀ ਕੀਤੇ ਗਏ ਹਨ । ਹਾਲ ਹੀ `ਚ ਚੰਡੀਗੜ੍ਹ `ਚ ਇਕ ਬੰਗਲੇ `ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ `ਚ ਐਨ. ਆਈ. ਏ. ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ । ਇਸ ਸਬੰਧੀ ਚੰਡੀਗੜ੍ਹ ਜਿ਼ਲ੍ਹਾ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸ ਤੇ 9 ਜਨਵਰੀ ਨੂੰ ਫ਼ੈਸਲਾ ਲਿਆ ਜਾਵੇਗਾ । ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ ਨੰਬਰ 575 `ਤੇ ਗ੍ਰਨੇਡ ਹਮਲਾ ਹੋਇਆ ਸੀ । ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਮ ਦੇ ਦੋ ਨੌਜਵਾਨ ਹੈਂਡ ਗ੍ਰਨੇਡ ਸੁੱਟ ਕੇ ਭੱਜ ਗਏ ਸਨ । ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਸੋਸ਼ਲ ਮੀਡੀਆ ਰਾਹੀਂ ਹਮਲੇ ਦੀ ਜਿ਼ੰਮੇਵਾਰੀ ਲਈ ਹੈ । ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ । ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ ।

Advertisement
Advertisement
Advertisement
Advertisement
Scroll to Top