Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀ ਛਾਏ

ਕੌਮੀ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀ ਛਾਏ

ਕੌਮੀ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀ ਛਾਏ
-ਵੱਖ-ਵੱਖ ਉਮਰ ਗੁੱਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀ ਅਤੇ ਟੀਮਾਂ: ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ
-ਕੁਰਾਸ਼ ਦੀ ਕੌਮੀ ਓਵਰਆਲ ਟਰਾਫੀ ਤੇ ਵੀ ਪੰਜਾਬ ਨੇ ਕਬਜ਼ਾ ਕੀਤਾ
ਪਟਿਆਲਾ 8 ਜਨਵਰੀ : 68ਵੀਆਂ ਸਕੂਲ ਖੇਡਾਂ ਦੇ ਕੁਰਾਸ਼ ਖੇਡ ਦੇ ਕੌਮੀ ਮੁਕਾਬਲੇ ਰਾਏਪੁਰ (ਛਤੀਸਗੜ੍ਹ) ਵਿਖੇ ਆਯੋਜਿਤ ਹੋਏ ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਦੇ 48 ਖਿਡਾਰੀਆਂ ਨੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਕਮ ਟੀਮ ਮੈਨੇਜਰ ਲੈਕਚਰਾਰ ਫਿਜੀਕਲ ਐਜੂਕੇਸ਼ਨ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਦੱਸਿਆ ਕਿ 14 ਸਾਲਾਂ ਲੜਕਿਆਂ ਦੇ ਵਰਗ ਵਿੱਚ ਦੂਜਾ ਸਥਾਨ ਤੇ 17 ਸਾਲ ਲੜਕੇ ਅਤੇ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਤੇ 19 ਸਾਲ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਤੇ 19 ਸਾਲ ਲੜਕਿਆਂ ਦੇ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ । ਆਲ ਓਵਰ ਚੈਂਪੀਅਨਸ਼ਿਪ ਪੰਜਾਬ ਦੇ ਕੁਰਾਸ਼ ਖਿਡਾਰੀਆਂ ਨੇ ਜਿੱਤੀ। ਇਸ ਆਲ ਓਵਰ ਚੈਂਪੀਅਨਸ਼ਿਪ ਜਿੱਤਣ ਵਿੱਚ ਇਹਨਾਂ ਕੋਚ ਅਤੇ ਮੈਨੇਜਰਾਂ ਨੇ ਸ਼ਾਨਦਾਰ ਤਿਆਰੀ ਅਤੇ ਪ੍ਰਬੰਧ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ । ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਡੀ. ਪੀ. ਈ. ਰੋਪੜ, ਗੁਰਜੀਤ ਸਿੰਘ ਰੋਪੜ, ਸਤਵਿੰਦਰ ਕੌਰ ਪੀਟੀਆਈ ਮੋਹਾਲੀ, ਭੁਪਿੰਦਰ ਕੌਰ ਪੀਟੀਆਈ ਰੋਪੜ, ਸਰਬਜੀਤ ਕੌਰ ਪੀ.ਟੀ.ਆਈ ਰੋਪੜ, ਰਜਨੀ ਠਾਕੁਰ ਗੁਰੂ ਤੇਗ ਬਹਾਦਰ ਸਕੂਲ ਪਟਿਆਲਾ, ਅਰੁਣ ਕੁਮਾਰ ਨੌਗਾਵਾਂ ਡੀ. ਪੀ. ਈ., ਫਿਜ਼ੀਕਲ ਟੀਚਰ ਪਟਿਆਲਾ ਰਜੇਸ਼ ਕੁਮਾਰ ਜੂਡੋ ਕੋਚ ਜ਼ੀਰਕਪੁਰ, ਸੁਰਜੀਤ ਸਿੰਘ ਵਾਲੀਆ ਕੋਚ ਪਟਿਆਲਾ ਨੇ ਵਿਸ਼ੇਸ਼ ਯੋਗਦਾਨ ਪਾਇਆ । ਚਰਨਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਪਰਮਜੀਤ ਸਿੰਘ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ, ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡਿਪਟੀ ਡੀਈਓ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਦੀ ਸਮੇਂ-ਸਮੇਂ ‘ਤੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਜਿੱਤ ਦੀਆਂ ਵਧਾਈਆਂ ਵੀ ਦਿੱਤੀਆਂ ।

Advertisement
Advertisement
Advertisement
Advertisement
Scroll to Top