Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ

ਦੁਆਰਾ: News ਪ੍ਰਕਾਸ਼ਿਤ :Wednesday, 05 July, 2023, 08:02 PM

ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ

ਅੰਮ੍ਰਿਤਸਰ:- 3 ਜੁਲਾਈ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਵਿਦੇਸ਼ ਫੇਰੀ ਬਾਰੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਣਕਾਰੀ ਦਿਤੀ ਹੈ ਕਿ ਸਿੱੱਖ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਅਤੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ਤਾਬਦੀ ਮੇਲਾ ਕਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਲਈ ਪੁਜੇ ਹਨ। ਉਨ੍ਹਾਂ ਕਿਹਾ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਕ ਸ਼ਸਤਰਾਂ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਅਮਰੀਕਾ ਅਤੇ ਕਨੇਡਾ ਦੀ ਧਰਤੀ ਟੋਰਾਂਟੋ ਏਅਰਪੋਰਟ ਤੇ ਪਹੰਚਣ ਮੌਕੇ ਬਹਤੁ ਵੱਡੀ ਗਿੱਣਤੀ ‘ਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋ ਜੈਕਾਰਿਆਂ, ਨਰਸਿੰਙਿਆਂ ਦੀਆਂ ਧੁੰਨਾਂ ਤੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਇਹ ਵਰਨਣਯੋਗ ਹੈ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਅਮਰੀਕਾ ‘ਚ ਜਿੱਥੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਨਾਮਪੁਰ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕੀਤੀ ਗਈ ਹੈ, ਉੱਥੇ ਹੀ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300 ਸਾਲਾ ਜਨਮ ਸ਼ਤਾਬਦੀਆਂ ਭਾਰਤ ਭਰ ‘ਚ ਵਿਸ਼ਾਲ ਪੱਧਰ ਤੇ ਮਨਾਈਆ ਗਈਆ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੇ ਪੱਧਰ ਤੇ ਸਮਾਗਮ ਕੀਤੇ ਗਏ ਹਨ। ਇਹ ਪਹਿਲੀ ਵਾਰ ਹੋਇਆ ਹੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਅਮਰੀਕਾ ਸਥਿਤ ਛਾਉਣੀ ਸਥਾਪਤ ਕੀਤੀ ਗਈ ਹੈ ਉਥੇ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਹੋਏ ਹਨ। ਸ. ਬੇਦੀ ਨੇ ਦਸਿਆ ਕਿ ਸੰਗਤਾਂ ਦੇ ਵਿਸ਼ੇਸ਼ ਸੱਦੇ ਤੇ ਕਨੇਡਾ ਦੀ ਧਰਤੀ ਤੇ ਪਹੁੰਚੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਜਿੱਥੇ ਸ਼ਤਾਬਦੀ ਜੋੜ ਮੇਲੇ ‘ਚ ਸਮੂਲੀਅਤ ਕੀਤੀ ਗਈ ਹੈ ਉੱਥੇ ਹੀ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਿਕ ਸ਼ਸਤ੍ਰਾਂ ਦੇ ਦਰਸ਼ਨ ਵੀ ਸਿੱਖ ਸੰਗਤਾਂ ਨੂੰ ਕਰਵਾਏ ਗਏ ਹਨ। ਵੱਖ-ਵੱਖ ਥਾਵਾਂਪੁਰ ਢਾਡੀ ਦਰਬਾਰ ਹੋਏ, ਗਤਕੇ ਦੇ ਅਖਾੜੇ ਸਜੇ ਅਤੇ ਨਿਹੰਗ ਸਿੰਘ ਫੌਜਾਂ ਵੱਲੋਂ ਮਹੱਲੇ ਖੇਡੇ ਗਏ। ਇਸ ਮੇਲੇ ਦੀ ਸਮਾਪਤੀ ਨਾਲ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 7 ਜੁਲਾਈ ਨੂੰ ਵਾਪਸ ਭਾਰਤ ਪਰਤ ਆਉਣਗੇ। ਉਨ੍ਹਾਂ ਹੋਰ ਕਿਹਾ ਕਿ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬਾਬਾ ਜੀ ਦੇ ਚੰਡੀਗੜ੍ਹ ਪੁੱਜਣ ਤੇ ਸਭ ਨਿਹੰਗ ਸਿੰਘ ਫੌਜਾਂ ਵੱਲੋਂ ਨਿੱਘਾ ਸੁਆਗਤ ਕੀਤਾ ਜਾਵੇਗਾ। ਏਅਰਪੋਰਟ ਤੋਂ ਇਤਿਹਾਸਕ ਸ਼ਸਤਰਾਂ ਨੂੰ ਨਗਰ ਕੀਰਤਨ ਦੀ ਸ਼ਕਲ ਵਿੱਚ ਗੁ: ਮਾਤਾ ਸੁੰਦਰ ਕੌਰ ਜੀ ਸੈਕਟਰ 70 ਮੋਹਾਲੀ ਛਾਉਣੀ ਬੁੱਢਾ ਦਲ ਵਿਖੇ ਲਿਆਂਦਾ ਜਾਵੇਗਾ।



Scroll to Top