Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘ

ਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘ

ਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘ
-ਕਿਹਾ, ਪੰਜਾਬ ‘ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ ‘ਚ ਪੁਖ਼ਤਾ ਇੰਤਜ਼ਾਮ
-ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ
-ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧ
ਪਟਿਆਲਾ, 8 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਉਭਰੇ ਹਿਉਮਨ ਮੈਟਾਨਿਉਮੋਵਾਇਰਸ (ਐਚ. ਐਮ. ਪੀ. ਵੀ.) ਤੋਂ ਕਿਸੇ ਵੀ ਤਰ੍ਹਾਂ ਨਾ ਘਬਰਾਉਣ । ਸਿਹਤ ਮੰਤਰੀ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਹ ਵਾਇਰਸ ਤੋਂ ਸੰਭਾਵਤ ਪ੍ਰਭਾਵਤ ਵਿਅਕਤੀਆਂ ਦੇ ਇਲਾਜ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਟੈਸਟਿੰਗ ਸਹੂਲਤ ਰਾਜਿੰਦਰਾ ਹਸਪਤਾਲ ਸਮੇਤ ਪੂਰੇ ਪੰਜਾਬ ‘ਚ ਉਪਲਬੱਧ ਹੈ ਅਤੇ ਇੱਥੇ ਲਾਇਫ ਸਪੋਰਟ ਐਮਰਜੈਂਸੀ ਸਵਾਇਨ ਫਲੂ ਵਾਰਡ ਵਿੱਚ 20 ਬੈਡ ਤੇ 5 ਨੰਬਰ ਵਾਰਡ ‘ਚ 30 ਬੈਡਾਂ ਸਮੇਤ 20 ਵੈਂਟੀਲੇਟਰ ਤਿਆਰ ਹਨ । ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਐਚ. ਐਮ. ਪੀ. ਵਾਇਰਸ ਕਰੋਨਾ ਵਰਗਾ ਵਾਇਰਸ ਨਹੀਂ ਹੈ ਇਸ ਲਈ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ ਸਗੋਂ ਇਹ ਇੱਕ ਆਮ ਜੁਕਾਮ ਵਰਗਾ ਫਲੂ ਵਰਗਾ ਵਾਇਰਸ ਹੈ । ਉਨ੍ਹਾਂ ਕਿਹਾ ਕਿ ਇਹ ਮਾਮੂਲੀ ਜਿਹਾ ਬੁਖ਼ਾਰ ਤੇ ਖਾਂਸੀ ਜੁਕਾਮ ਕਰਦਾ ਹੈ, ਜੋ ਕਿ ਇੱਕ ਹਫ਼ਤੇ ‘ਚ ਆਪਣੇ ਆਪ ਹੀ ਠੀਕ ਹੋ ਜਾਂਦਾ ਹੈ ਅਤੇ ਇਸ ‘ਚ ਕੋਈ ਖ਼ਤਰਾ ਨਹੀਂ ਹੈ । ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਵਾਇਰਸ ਦੇ ਇਲਾਜ ਲਈ ਸਾਰੇ ਪੰਜਾਬ ਵਿੱਚ ਤਿਆਰੀਆਂ ਕੀਤੀਆਂ ਹੋਈਆਂ ਹਨ ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਇਸ ਵਾਇਰਸ ਦਾ ਕੋਈ ਕੇਸ ਨਹੀਂ ਆਇਆ ਦੱਖਣੀ ਭਾਰਤ ‘ਚ ਕੋਈ ਕੇਸ ਆਇਆ ਹੈ ਇਸ ਦੇ ਬਾਵਜੂਦ ਭਾਰਤ ਸਰਕਾਰ, ਕੇਂਦਰੀ ਸਿਹਤ ਮੰਤਰਾਲੇ ਤੇ ਵਿਸ਼ਵ ਸਿਹਤ ਸੰਸਥਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰਲੋਜੀ ਨਾਲ ਰਾਬਤਾ ਕੀਤਾ ਗਿਆ ਹੈ ਅਤੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨਾਲ ਵੀਡੀਓਕਾਨਫਰੰਸਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਹ ਖ਼ੁਦ ਸਵੇਰੇ-ਸ਼ਾਮ ਸਿਹਤ ਅਧਿਕਾਰੀਆਂ ਨਾਲ ਰਾਬਤਾ ਬਣਾ ਰਹੇ ਹਨ ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਵਹਿਮ ਭਰਮ ਵਿੱਚ ਨਾ ਪੈਣ, ਨਾ ਹੀ ਕਿਸੇ ਅਫ਼ਵਾਹ ‘ਤੇ ਯਕੀਨ ਕਰਨ ਅਤੇ ਨਾ ਹੀ ਭਰਮ ਭੁਲੇਖੇ ਅੱਗੇ ਫੈਲਾਉਣ ਪਰੰਤੂ ਇਹਤਿਹਾਤ ਜਰੂਰ ਵਰਤੇ ਜਾਣ । ਸਿਹਤ ਮੰਤਰੀ ਨੇ ਕਿਹਾ ਕਿ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਵਾਲਿਆਂ ਨੂੰ ਵੈਸੇ ਵੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਭੀੜ-ਭਾੜ ਵਾਲੀਆਂ ਥਾਵਾਂ ‘ਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜੇਕਰ ਕਿਸੇ ਨੂੰ ਜੁਕਾਮ ਹੈ ਤਾਂ ਉਹ ਨੱਕ ਮੂੰਹ ਢੱਕ ਕੇ ਰੱਖੇ ਤੇ ਹੱਥ ਧੋਹ ਕੇ ਹੀ ਨੱਕ ਨੂੰ ਲਗਾਵੇ । ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਅਤੇ ਡਾ. ਆਰ. ਪੀ. ਐਸ. ਸਿਬੀਆ ਸਮੇਤ ਹੋਰ ਸਿਹਤ ਅਮਲੇ ਨਾਲ ਬੈਠਕ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਕੌਂਸਲਰ ਜਸਬੀਰ ਸਿੰਘ ਗਾਂਧੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top