Breaking News ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 08 January, 2025, 06:37 PM

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ ।



Scroll to Top