Breaking News ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਤਾਰੀਕ ਦਾ ਐਲਾਨਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253

ਸੀ.ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ : ਡਾ. ਨਵਜੋਤ ਸ਼ਰਮਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 07 January, 2025, 05:32 PM

ਸੀ.ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ : ਡਾ. ਨਵਜੋਤ ਸ਼ਰਮਾ
ਕਿਹਾ, ਪੀ. ਜੀ. ਆਰ. ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇ
ਪਟਿਆਲਾ 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੀ. ਜੀ. ਆਰ. ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਉਹਨਾਂ ਬੈਠਕ ਵਿੱਚ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ. ਜੀ. ਆਰ. ਐਸ. ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ । ਉਹਨਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਨਿਰਦੇਸ਼ ਵੀ ਦਿੱਤੇ । ਡਾ. ਨਵਜੋਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ । ਉਹਨਾਂ ਦੱਸਿਆ ਕਿ ਸੀ. ਐਮ. ਵਿੰਡੋ ਅਤੇ ਹੈਲਪ ਡੈਸਕ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।



Scroll to Top