Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
ਪਟਿਆਲਾ, 7 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ. ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ. ਡੀ. ਪੀ. ਓ. ਜ਼ਿਲ੍ਹਾ ਪਟਿਆਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ, ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ. ਡੀ. ਪੀ. ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ । ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top