Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ

ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ

ਦੇਸ਼ ਦੇ ਰਾਸ਼ਟਰਪਤੀ ਨਿੱਜੀ ਤੌਰ ਤੇ ਦਖਲ ਦੇ ਕੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਜਾਨ ਬਚਾਉਣ : ਪ੍ਰੋ. ਬਡੂੰਗਰ
ਪਟਿਆਲਾ, 7 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਪਿਛਲੇ ਲਗਭਗ 43 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋਂ ਉਠਾਉਣਾ ਚਾਹੀਦਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਰਾਸ਼ਟਰਪਤੀ ਨੂੰ ਫੌਰਨ ਹਰਕਤ ਵਿੱਚ ਆਉਂਦਿਆਂ ਹੋਇਆਂ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਅਤੇ ਕਿਸਾਨ ਜਥੇਬੰਦੀਆਂ ਨੂੰ ਸਮਾਂ ਦੇ ਕੇ ਉਨਾਂ ਦੀਆਂ ਮੰਗਾਂ ਹੱਲ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ । ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰਾਂ ਤੁਰੰਤ ਹਰਕਤ ਵਿੱਚ ਆਉਣ ।

Advertisement
Advertisement
Advertisement
Advertisement
Scroll to Top