Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:06 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣੀ ਨਵੀਂ ਸਿਆਸੀ ਪਾਰਟੀ

ਅੰਮ੍ਰਿਤਪਾਲ ਸਿੰਘ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣੀ ਨਵੀਂ ਸਿਆਸੀ ਪਾਰਟੀ

ਅੰਮ੍ਰਿਤਪਾਲ ਸਿੰਘ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣੀ ਨਵੀਂ ਸਿਆਸੀ ਪਾਰਟੀ
ਮੁਕਤਸਰ : ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਐਲਾਨ ਕਰ ਦਿੱਤਾ ਗਿਆ ਹੈ । ਉਕਤ ਐਲਾਨ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਕ ਪ੍ਰੋਗਰਾਮ ਮੌਕੇ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਾਰਟੀ ਦੇ ਪ੍ਰਧਾਨ ਅੰਮ੍ਰਿਤਪਾਲ ਹੋਣਗੇ।ਇਥੇ ਹੀ ਬਸ ਨਹੀਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਬਣਾਈ ਗਈ ਨਵੀਂ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਪਾਰਟੀ ਬਣਾਉਣ ਦੇ ਐਲਾਨ ਕੀਤੇ ਜਾਣ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੀ ਨਜ਼ਰਬੰਦ ਕਰ ਲਿਆ ਗਿਆ ਸੀ ਪਰ ਉਨ੍ਹਾਂ ਅੰਦਰ ਬੈਠਿਆਂ ਹੀ ਹੋਕ ਦਿੱਤਾ ਸੀ ਕਿ ਇਨਸਾਫ ਦੀ ਆਵਾਜ਼ ਦੱਬਣੀ ਨਹੀਂ ਚਾਹੀਦੀ ਹੈ ਤੇ ਸਭਨਾਂ ਨੇ ਪਹੁੰਚ ਕੇ ਏਕੇ ਦਾ ਸਬੂਤ ਦੇਣਾ ਹੈ ਤੇ ਅੱਜ ਇਸ ਸਭ ਦੇ ਚਲਦਿਆਂ ਅੰਮ੍ਰਿਤਪਾਲ ਸਿੰਘ ਦੀ ਨਵੀ਼ ਸਿਆਸੀ ਪਾਰਟੀ ਦਾ ਐਲਾਨ ਹੋ ਹੀ ਗਿਆ ।

Advertisement
Advertisement
Advertisement
Advertisement
Scroll to Top