Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:02 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ
ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ । ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ, ਜਿਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਦੱਸਣਯੋਗ ਹੈ ਕਿ ਗੁਰਦੁਆਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਕੱਲ੍ਹ ਰਾਤ ਭਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ । ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ । ਪੁਲਸ ਵੱਲੋਂ ਸਾਰੀਆਂ ਸੜਕਾਂ ‘ਤੇ ਸੁਚਾਰੂ ਆਵਾਜਾਈ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਦੂਰ-ਦੁਰਾਡੇ ਥਾਵਾਂ ਤੋਂ ਇਸ ਅਸਥਾਨ ‘ਤੇ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਘੋੜਾ ਮੰਡੀ ਵਿਖੇ ਘੋੜਿਆਂ ਦਾ ਇੱਕ ਵਿਸ਼ੇਸ਼ ਮੇਲਾ ਵੀ ਲਗਾਇਆ ਗਿਆ ਜਿੱਥੇ ਵੱਖ-ਵੱਖ ਲੋਕਾਂ ਤੇ ਵਪਾਰੀਆਂ ਵੱਲੋਂ ਆਪਣੇ ਘੋੜੇ, ਪੰਛੀਆਂ ਅਤੇ ਅਨੇਕਾਂ ਨਸਲਾਂ ਦੇ ਕੁੱਤੇ ਅਤੇ ਹੋਰ ਜਾਨਵਰ ਨੁਮਾਇਸ਼ ਲਈ ਲਿਆਂਦੇ ਗਏ । ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ. ਐਸ. ਪੀ. ਤੁਸ਼ਾਰ ਗੁਪਤਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top