Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਲੋਕਾਂ ਨੂੰ ਇਨਸਾਫ ਦੇਣ ਲਈ ਪੂਰੀ ਕੋਸ਼ਿਸ਼ ਕਰਾਂਗੇ : ਐਸ. ਡੀ. ਐਮ. ਧੰਮ

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਲੋਕਾਂ ਨੂੰ ਇਨਸਾਫ ਦੇਣ ਲਈ ਪੂਰੀ ਕੋਸ਼ਿਸ਼ ਕਰਾਂਗੇ : ਐਸ. ਡੀ. ਐਮ. ਧੰਮ

ਪੰਜਾਬ ਸਰਕਾਰ ਦੇ ਹੁਕਮਾਂ ’ਤੇ ਲੋਕਾਂ ਨੂੰ ਇਨਸਾਫ ਦੇਣ ਲਈ ਪੂਰੀ ਕੋਸ਼ਿਸ਼ ਕਰਾਂਗੇ : ਐਸ. ਡੀ. ਐਮ. ਧੰਮ
-ਸਟਾਫ ਨੂੰ ਸਖ਼ਤ ਹਦਾਇਤਾਂ ; ਕੰਮ ਪੂਰੀ ਮਿਹਨਤ ਨਾਲ ਤੇ ਪਾਰਦਰਸ਼ਤਾ ਨਾਲ ਕਰੋ
-ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਕੀਤਾ ਸਨਮਾਨ
-ਅਸੀਂ ਅਧਿਕਾਰੀਆ ਨੂੰ ਪੂਰਾ ਸਾਥ ਦਿਆਂਗੇ : ਪ੍ਰਧਾਨ ਰਾਣਾ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਤੌਰ ਸਬ ਡਵੀਜਨਲ ਮੈਜਿਸਟ੍ਰੇਟ (ਐਸ. ਡੀ. ਐਮ.) ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੁਰਦੇਵ ਸਿੰਘ ਧੰਮ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅਤੇ ਡੀ. ਸੀ. ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਪੂਰਾ ਇਨਸਾਫ ਦੇਣ ਦੀ ਕੋਸ਼ਿਸ਼ ਕਰਾਂਗੇ। ਐਸ. ਡੀ. ਐਮ. ਧੰਮ ਦਾ ਇਥੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਰਾਣਾ ਦੀ ਅਗਵਾਈ ਹੇਠ ਐਸੋਸੀਏਸ਼ਨ ਆਗੂਆਂ ਵਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ । ਐਸ. ਡੀ. ਐਮ. ਧੰਮ ਨੇ ਆਖਿਆ ਕਿ ਉਨ੍ਹਾਂ ਆਉਂਦਿਆਂ ਹੀ ਸਟਾਫ ਨੂੰ ਹਦਾਇਤਾ ਕੀਤੀਆਂ ਹਨ ਕਿ ਕੰਮ ਨੂੰ ਪੂਰੀ ਤਰ੍ਹਾਂਪਾਰਦਰਸ਼ਤਾ ਨਾਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਕੋਈ ਸ਼ਿਕਾਇਤ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਗੁਰਦੇਵ ਸਿੰਘ ਧੰਮ ਨੂੰ ਲੋਕਾਂ ਦੇ ਅਫ਼ਸਰ ਵਜੋਂ ਜਾਣਿਆਂ ਜਾਂਦਾ ਹੈ ਤੇ ਉਨ੍ਹਾਂ ਅਕਸਰ ਹੀ ਲੋਕ ਹਿਤ ਦੇ ਕੰਮ ਬੜੇ ਸ਼ਾਨਦਾਰ ਢੰਗ ਨਾਲ ਕੀਤੇ ਹਨ । ਇਸ ਮੌਕੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਰਾਣਾ ਨੇ ਐਸ. ਡੀ. ਐਮ. ਨੂੰ ਐਸੋਸੀਏਸ਼ਨ ਵਲੋਂ ਭਰਪੂਰ ਸਾਥ ਦਿੱਤੇ ਜਾਣ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧੰਮ ਪਹਿਲਾਂ ਵੀ ਪਟਿਆਲਾ ਵਿਖੇ ਆਪਣੀ ਵਧੀਆ ਕਾਰਗੁਜ਼ਾਰੀ ਦਾ ਲੋਹਾ ਮਨਵਾ ਚੁੱਕੇ ਹਨ ਤੇ ਹੁਣ ਫਿਰ ਇਕ ਵਾਰ ਆਪਣੀਆਂ ਸੇਵਾਵਾਂ ਦੇਣ ਲਈ ਐਸ. ਡੀ. ਐਮ. ਵਜੋਂ ਪਟਿਆਲਾ ਵਿਖੇ ਆਏ ਹਨ । ਇਸ ਮੌਕੇ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਨੇ ਪੰਜਾਬ ਕਾਲੋਨਾਈਜਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਅਤੇ ਸਮੁੱਚਾ ਪ੍ਰਸ਼ਾਸਨ ਪਟਿਆਲਵੀਆਂ ਦੀ ਸੇਵਾਵਾਂ ਵਿਚ ਹਾਜ਼ਰ ਹੈ ਤੇ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਆਪਣੇ ਕੰਮ ਕਾਜ ਲਈ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਆਪਣੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾ ਸਕਦਾ ਹੈ, ਜਿਸ ਲਈ ਉਨ੍ਹਾਂ ਵਲੋਂ ਪਹਿਲਾਂ ਤੋਂ ਹੀ ਸਮੁੱਚੇ ਕਰਮਚਾਰੀਆਂ ਨੰੂ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ । ਇਸ ਮੌਕੇ ਐਸੋ. ਦੇ ਹੋਰ ਵੀ ਕਈ ਆਗੂ ਮੌਜੂਦ ਸਨ ।

Advertisement
Advertisement
Advertisement
Advertisement
Scroll to Top