Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜੀ ਹੈ: ਵਿਧਾਇਕ ਨਰਿੰਦਰ ਕੌਰ ਭਰਾਜ
ਭਵਾਨੀਗੜ੍ਹ /ਸੰਗਰੂਰ, 13 ਜਨਵਰੀ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ ਵਿਛੋੜੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰਿਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਜਲਦੀ ਤੋਂ ਜਲਦੀ ਪਰਿਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਚ. ਡੀ. ਐਫ. ਸੀ. ਬੈਂਕ ਵੱਲੋਂ ਵੀ ਪੀੜਤ ਪਰਿਵਾਰ ਨੂੰ ਜੀਵਨ ਬੀਮਾ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਪ੍ਰਦਾਨ ਕੀਤੇ ਜਾਣਗੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਨੂੰ ਹਰ ਪੱਖੋਂ ਸਹਿਯੋਗ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਵ. ਹਰਸ਼ਵੀਰ ਸਿੰਘ ਡਿਊਟੀ ਪ੍ਰਤੀ ਸਮਰਪਿਤ ਸੀ ਅਤੇ ਇਸ ਹੋਣਹਾਰ ਜਵਾਨ ਦੇ ਅਚਨਚੇਤ ਵਿਛੋੜੇ ਨਾਲ ਸਾਰਿਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ।

Advertisement
Advertisement
Advertisement
Advertisement
Scroll to Top