Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਦਮਾ, ਜੀਜਾ ਜੀ ਦਾ ਦਿਹਾਂਤ
-ਅਮਰਜੀਤ ਸਿੰਘ ਦਾ ਪਿੰਡ ਬਲਾਣਾ ਵਿਖੇ 14 ਜਨਵਰੀ ਨੂੰ ਹੋਵੇਗਾ ਅੰਤਿਮ ਸਸਕਾਰ
ਸਮਾਣਾ, 13 ਜਨਵਰੀ : ਸਮਾਣਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਅੱਜ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਵੱਡੀ ਭੈਣ ਲਾਭ ਕੌਰ ਦੇ ਪਤੀ ਅਮਰਜੀਤ ਸਿੰਘ (73 ਸਾਲ) ਦਾ ਸੰਖੇਪ ਬਿਮਾਰੀ ਬਾਅਦ ਇੱਥੇ ਇੱਕ ਨਿਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ. ਅਮਰਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 14 ਜਨਵਰੀ ਨੂੰ ਸਵੇਰੇ 10 ਕੁ ਵਜੇ ਉਨ੍ਹਾਂ ਦੇ ਅੰਬਾਲਾ ਨੇੜਲੇ ਜੱਦੀ ਪਿੰਡ ਬਲਾਣਾ ਵਿਖੇ ਹੋਵੇਗਾ। ਇਸ ਦੌਰਾਨ ਹਲਕਾ ਸਮਾਣਾ ਦੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਆਪ ਆਗੂ ਗੁਰਦੇਵ ਸਿੰਘ ਟਿਵਾਣਾ ਅਤੇ ਹੋਰਨਾਂ ਨੇ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਅਮਰਜੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼਼ਣ ਅਤੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ।

Advertisement
Advertisement
Advertisement
Advertisement
Scroll to Top