ਗੁਰਦੁਆਰਾ ਨਥਾਣਾ ਸਾਹਿਬ ਵਿਖੇ ਧਾਰਮਕ ਸਮਾਗਮ ਨਾਲ ਜੋੜ ਮੇਲ ਦੀ ਆਰੰਭਤਾ

ਗੁਰਦੁਆਰਾ ਨਥਾਣਾ ਸਾਹਿਬ ਵਿਖੇ ਧਾਰਮਕ ਸਮਾਗਮ ਨਾਲ ਜੋੜ ਮੇਲ ਦੀ ਆਰੰਭਤਾ
ਗਿਆਨੀ ਅਵਤਾਰ ਸਿੰਘ ਚਲਾਇਆ ਕਥਾ ਕੀਰਤਨ ਪ੍ਰਵਾਹ, ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਇਤਿਹਾਸ
ਘਨੌਰ/ਪਟਿਆਲਾ 13 ਜਨਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਨਥਾਥਾ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਗੁਰੂ ਅਮਰਦਾਸ ਜੀ ਦੇ ਚਰਨਛੋਹ ਪਾਵਨ ਅਸਥਾਨ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਮਾਘੀ ਦੇ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਨਾਲ ਹੋਈ । ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਮੌਜੂਦ ਸਨ। ਇਸ ਮੌਕੇ ਹੈਡ ਗ੍ਰੰਕੀ ਗਿਆਨੀ ਅਵਤਾਰ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਚਾਨਣਾ ਪਾਇਆ । ਗੁਰਦੁਆਰਾ ਸਾਹਿਬ ਦੇ ਦੀਵਾਨਾਂ ਵਿਚ ਢਾਡੀ ਕਵੀਸ਼ਰੀ ਜੱਥਿਆਂ ਨੇ ਸੁਖਜਿੰਦਰ ਸਿੰਘ ਚੰਗਿਆੜਾ ਅਤੇ ਹਜੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਰਾਹੀਂ ਨਿਹਾਲ ਕੀਤਾ ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਦੱਸਿਆ ਕਿ ਇਹ ਪਾਵਨ ਅਸਥਾਨ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਹੈ, ਜਿਥੇ ਗੁਰੂ ਸਾਹਿਬ ਨੇ ਇਸ ਧਰਤੀ ’ਤੇ 22 ਵਾਰਾਂ ਆਉਣਾ ਕੀਤਾ ਪੂਰਨ ਗੁਰੂ ਸਾਹਿਬ ਬਣ ਕੇ ਇਸ ਪਾਵਨ ਧਰਤੀ ’ਤੇ ਪਧਾਰੇ ਸਨ, ਜਿਨ੍ਹਾਂ ਨੇ ਉਸ ਸਮੇਂ ਦੀ ਨਾਥ ਜੋਗੀਆਂ ਨਾਲ ਸੰਵਾਦ ਰਚਾ ਕੇ ਧਰਮ ਦੇ ਪ੍ਰਚਾਰ ਪਸਾਰ ਰਾਹੀਂ ਸੰਗਤਾਂ ਨੂੰ ਗੁਰੂ ਮਾਰਗ ਦਾ ਪਾਂਧੀ ਬਣਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ਼ਬਦ ਗੁਰੂ ਨਾਲ ਜੁੜਨਾ ਕਰੀਏ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਆਸ਼ੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ । ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮਨਦੀਪ ਸਿੰਘ ਭਲਵਾਨ ਆਦਿ ਨੇ ਪੁੱਜੀਆਂ ਸਖਸ਼ੀਅਤਾਂ, ਢਾਡੀ ਕਵੀਸ਼ਰੀ ਜੱਥਿਆਂ ਆਦਿ ਨੂੰ ਗੁਰੂ ਘਰ ਦੀ ਬਖਸ਼ਿਸ਼ ਦੇ ਕੇ ਸਨਮਾਨਤ ਵੀ ਕੀਤਾ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਸ ਪਵਿੱਤਰ ਅਸਥਾਨ ਵਿਖੇ ਮਾਘੀ ਦਾ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਧਾਰਮਕ ਦੀਵਾਨਾਂ ਵੀ ਸਜਾਏ ਜਾਣਗੇ । ਉਨ੍ਹਾਂ ਪੁੱਜੀਆਂ ਸੰਗਤਾਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਗੁਰਤਾਜ ਸਿੰਘ, ਬਾਬਾ ਸੰਤ ਸਿੰਘ ਜੀ, ਸੁਰਿੰਦਰ ਸਿੰਘ ਘੁਮਾਣਾ, ਗੁਰਦਿਆਲ ਸਿੰਘ ਹਾਂਡਾ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਲਖਵਿੰਦਰ ਸਿੰਘ ਅਜਰੌਰ, ਭਾਈ ਤਰਸਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
