Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ : ਪਵਨ ਕੁਮਾਰ ਸ਼ਰਮਾ

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ : ਪਵਨ ਕੁਮਾਰ ਸ਼ਰਮਾ

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ : ਪਵਨ ਕੁਮਾਰ ਸ਼ਰਮਾ
ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਕਸਿਆ ਸ਼ਿਕੰਜਾ, 40 ਦੇ ਕਰੀਬ ਚਲਾਨ
ਸੰਗਰੂਰ, 13 ਜਨਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 40 ਦੇ ਕਰੀਬ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜਿਆਦਾ ਤੇਜ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਲੋਕ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ । ਉਹਨਾਂ ਕਿਹਾ ਕਿ ਇੰਨੀ ਦਿਨੀ ਧੁੰਦ ਪੈ ਰਹੀ ਹੈ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਪੁਲਸ ਦੀਆਂ ਟੀਮਾਂ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਹੋਰ ਰਸਤਿਆਂ ਉੱਤੇ ਮੁਸਤੈਦ ਹਨ । ਦੱਸਿਆ ਕਿ ਬਰਨਾਲਾ ਰੋਡ ਉੱਤੇ ਸਥਿਤ ਕੁੰਨਰਾ ਪਿਕਟ ਸਮੇਤ ਹੋਰ ਥਾਵਾਂ ਉੱਤੇ ਓਵਰ ਸਪੀਡ ਕੈਮਰਾ ਲਗਾ ਕੇ ਵਾਹਨ ਚਲਾਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ । ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ । ਇਸ ਮੌਕੇ ਉਹਨਾਂ ਨਾਲ ਏਐਸਆਈ ਬਲਵਿੰਦਰ ਸਿੰਘ ਏਐਸਆਈ ਸਰਵਨ ਸਿੰਘ, ਏਐਸਆਈ ਰਾਮ ਪ੍ਰਤਾਪ, ਹੈਡ ਕਾਂਸਟੇਬਲ ਪਰਗਟ ਸਿੰਘ ਅਤੇ ਪੀ. ਐਚ. ਸੀ. ਮਨਜੀਤ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top