Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:32 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
-ਪੰਜਾਬ ਪੁਲਿਸ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਤਿੰਨ ਅਪਰਾਧਿਕ ਮਾਮਲੇ ਵੀ ਕੀਤੇ ਦਰਜ
-ਸੂਬੇ ਭਰ ਦੇ 249 ਬੱਸ ਸਟੈਂਡਾਂ ‘ਤੇ 493 ਪੁਲਿਸ ਟੀਮਾਂ ਨੇ 3514 ਵਿਅਕਤੀਆਂ ਦੀ ਲਈ ਤਲਾਸ਼ੀ
ਚੰਡੀਗੜ੍ਹ, 13 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ । ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ‘ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਪੁੱਛ-ਗਿੱਛ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪੁਲਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ ਗਈ ਸੀ । ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 493 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਨੂੰ ਘੱਟੋ-ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰੀਬ 249 ਬੱਸ ਅੱਡਿਆਂ ‘ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 3514 ਲੋਕਾਂ ਦੀ ਤਲਾਸ਼ੀ ਲਈ ਗਈ ਜਦਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਤਿੰਨ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 950 ਗ੍ਰਾਮ ਭੁੱਕੀ, ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਅਤੇ ਅਲਪਰਾਜ਼ੋਲਮ ਦੀਆਂ 120 ਗੋਲੀਆਂ ਵੀ ਬਰਾਮਦ ਕੀਤੀਆਂ ਹਨ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਬੱਸ ਅੱਡਿਆਂ ਦੇ ਆਸ-ਪਾਸ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਕੀਤੇ ਗਏ । ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ ।

Advertisement
Advertisement
Advertisement
Advertisement
Scroll to Top