Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ

ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ

ਭਗਵੰਤ ਮਾਨ ਦੀ ਸਰਕਾਰ ’ਚ ਮਾਈਨਿੰਗ ਮਾਫ਼ੀਆ ਸਰਗਰਮ, ਵੇਚਿਆ ਜਾ ਰਿਹਾ 42 ਰੁਪਏ ਫੁੱਟ ਰੇਤਾ : ਬਜਾਜ
ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਲਗਾ ਰਿਹਾ ਚੂਨਾ : ਬਜਾਜ
ਪਟਿਆਲਾ 6 ਜੁਲਾਈ ()
ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਸਮੇਂ ਕੀਤੇ ਦਾਅਵੇ ਅਤੇ ਵਾਅਦਿਆਂ ਦੀ ਪੋਲ ਖੋਲ੍ਹਦਿਆਂ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਹਿਣੀ ਅਤੇ ਕਥਨੀ ਤੋਂ ਕੋਹਾਂ ਦੂਰ ਹੈ। ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਈਨਿੰਗ ਮਾਫ਼ੀਆ ਦਾ ਢੰਡੋਰਾ ਪਿੱਟਕੇ ਅਕਾਲੀ ਦਲ ਦੀ ਸਰਕਾਰ ਨੂੰ ਭੰਡਦੇ ਰਹੇ, ਬਦਨਾਮ ਕਰਦੇ ਰਹੇ, ਜਦਕਿ ਪੰਜਾਬ ਵਿਚ ਮਾਈਨਿੰਗ ਮਾਫ਼ੀਏ ਦੀ ਤੂਤੀ ਅੱਜ ਵੀ ਬੋਲਦੀ ਹੈ ਅਤੇ ਰੇਤਾ ਬੱਜਰੀ ਦੇ ਮਨਮਰਜ਼ੀ ਦਾ ਰੇਟ ਵਸੂਲੇ ਜਾ ਰਹੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਡੇ ਵੱਡੇ ਇਸ਼ਤਿਹਾਰਾਂ ਵਿਚ ਦਾਅਵਾ ਕਰਦੀ ਦਿਖਾਈ ਦਿੰਦੀ ਹੈ ਕਿ ਪੰਜਾਬ ਦੇ ਲੋਕ ਸਸਤੇ ਅਤੇ ਸੌਖੇ ਤੱਰੀਕੇ ਨਾਲ ਆਪਣਾ ਘਰ ਪਾ ਕੇ ਸਕਣ ਅਤੇ ਪੰਜ ਰੁਪਏ ਰੇਤੇ ਦਾ ਰੇਟ ਨਿਰਧਾਰਤ ਕਰਨ ਦਾ ਐਲਾਨ ਕੀਤਾ ਅਤੇ ਰੇਤ ਦੀਆਂ ਖੱਡਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ, ਪ੍ਰੰਤੂ ਦਾਅਵਿਆਂ ਤੋਂ ਉਲਟ ਅੱਜ ਮਾਈਨਿੰਗ ਮਾਫੀਆ ਆਪਣੀ ਮਨਮਰਜ਼ੀ ਦੇ ਰੇਟ ਵਸੂਲਦਾ, ਜਿਸ ਕਾਰਨ ਆਮ ਲੋਕਾਂ ਦਾ ਘਰ ਪਾਉਣ ਦਾ ਸੁਪਨਾ ਅਧੂਰਾ ਦਿਖਾਈ ਦੇ ਰਿਹਾ ਹੈ।
ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੋਜੂਦਾ ਹਾਲਤਾਂ ਦਾ ਜ਼ਿਕਰ ਕਰੀਏ ਤਾਂ ਭਗਵੰਤ ਮਾਨ ਦੀ ਸਰਕਾਰ ਵਿਚ ਪੰਜ ਰੁਪਏ ਫੁੱਟ ਵਾਲਾ ਰੇਤਾ 42 ਰੁਪਏ ਫੁੱਟ ਰੇਤਾ ਮਾਈਨਿੰਗ ਮਾਫ਼ੀਆ ਸਰਗਰਮੀ ਨਾਲ ਵੇਚ ਰਿਹਾ ਹੈ, ਇਥੋਂ ਤੱਕ ਕਿ ਘੱਗਰ, ਆਨੰਦਪੁਰ ਸਾਹਿਬ ਦੀਆਂ ਖੱਡਾਂ ਤੋਂ ਆਉਣ ਵਾਲਾ ਰੇਤ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਹੀ ਚੂਨਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਕਿਉਂ ਕਿ ਜਿੰਨੇ ਵੀ ਵਾਅਦੇ ਜਾਂ ਦਾਅਵੇ ਕੀਤੇ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦਿੰਦੇ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੌਜੂਦਾ ਸਰਕਾਰ ਵਪਾਰ ਅਤੇ ਸਨਅਤ ਵਿਰੋਧੀ ਸਰਕਾਰ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰੀ ਸਰਕਾਰ ਅਤੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਜੇ ਆਮ ਲੋਕਾਂ ’ਤੇ ਬੋਝ ਇਸੇ ਤਰ੍ਹਾਂ ਸਰਕਾਰ ਪਾਉਂਦੀ ਰਹੀ ਹੈ ਤਾਂ ਅਗਾਮੀ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਨੂੰ ਸਬਕ ਸਿਖਾਉਣਾ ਵੀ ਜਾਣਦੇ ਹਨ।

Advertisement
Advertisement
Advertisement
Advertisement
Scroll to Top