Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਵਾ ਮੁਕਤ ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ

ਸੇਵਾ ਮੁਕਤ ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ

ਸੇਵਾ ਮੁਕਤ ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ

ਪ੍ਰੋ. ਅਰਵਿੰਦ ਵੱਲੋਂ ਅਵਾਮ ਨੂੰ ਯੂਨੀਵਰਸਿਟੀ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ

ਪਟਿਆਲਾ, 6 ਫਰਬਰੀ
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਸ੍ਰੀ ਰਾਜਿੰਦਰ ਸਿੰਘ ਜੋਸਨ ਨੇ ਯੂਨੀਵਰਸਿਟੀ ਦੀ ਬੇਹਤਰੀ ਵਾਸਤੇ ਆਪਣੀ ਪੈਨਸ਼ਨ ਵਿੱਚੋਂ 25000 ਰੁਪਏ ਦਾ ਚੈੱਕ ਅੱਜ ਸਵੇਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਭੇਟ ਕੀਤਾ। ਸ੍ਰੀ ਜੋਸਨ ਨੇ ਕਿਹਾ ਕਿ ਉਹ ਇਸ ਯੂਨੀਵਰਸਿਟੀ ਨਾਲ਼ ਪੂਰੀ ਤਰ੍ਹਾਂ ਭਾਵਨਾਤਮਿਕ ਤੌਰ ’ਤੇ ਜੁੜੇ ਹੋਏ ਹਨ ਅਤੇ ਹੁਣ ਯੂਨੀਵਰਸਿਟੀ ਆਪਣੀਆਂ ਮੁਸ਼ਕਲਾਂ ਵਿੱਚੋਂ ਨਿਕਲ ਕੇ ਅੱਗੇ ਵਧ ਰਹੀ ਹੈ। ਇਸ ਕਰ ਕੇ ਉਨ੍ਹਾਂ ਨੇ ਆਪਣੀ ਨੇਕ ਕਮਾਈ ਵਿੱਚੋਂ ਯੂਨੀਵਰਸਿਟੀ ਲਈ ਹਿੱਸਾ ਕੱਢਿਆ ਹੈ।
ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹੋਰਨਾਂ ਦਾਨੀ ਸੱਜਣਾਂ ਨੂੰ ਯੂਨੀਵਰਸਿਟੀ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਨਾਲ਼-ਨਾਲ਼ ਪੰਜਾਬ ਦੇ ਬੌਧਿਕ ਵਿਕਾਸ ਵਿੱਚ ਹੋਰ ਵੀ ਪ੍ਰਭਾਵੀ ਢੰਗ ਨਾਲ਼ ਹਿੱਸਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਆਰਥਿਕ ਸੰਕਟ ਵਿੱਚ ਘਿਰੀ ਯੂਨੀਵਰਸਿਟੀ ਨੂੰ ਬਾਹਰ ਕੱਢਣ ਦੀ ਕਾਫ਼ੀ ਕੋਸ਼ਿਸ਼ ਕੀਤੀ ਹੈ ਪਰ ਫਿਰ ਵੀ ਇਸ ਯੂਨੀਵਰਸਿਟੀ ਨੂੰ ਪੱਕੇ ਪੈਰੀਂ ਕਰਨ ਲਈ ਅਵਾਮ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਹੋਰ ਵੀ ਲੋਕ ਇਸ ਦੀ ਮਦਦ ਲਈ ਅੱਗੇ ਆਉਣਗੇ।

Advertisement
Advertisement
Advertisement
Advertisement
Scroll to Top