Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਲੋਕਾਂ ਦੀਆਂ ਬਰੂਹਾਂ ‘ਤੇ ਲਿਜਾਣ ਦਾ ਕੀਤਾ ਵਾਅਦਾ ਨਿਭਾਇਆ-ਜੌੜਾਮਾਜਰਾ
-ਜੌੜਾਮਾਜਰਾ ਵੱਲੋਂ ਪਹਿਲੇ ਦਿਨ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਤੇ ਮੌਕੇ ‘ਤੇ ਕਰਵਾਇਆ ਹੱਲ
-ਕਿਹਾ, ਸਰਕਾਰ ਨਾਲ ਸਬੰਧਤ ਲੋਕਾਂ ਦੇ ਜਰੂਰੀ ਕੰਮ, ਨਵੀਆਂ ਪੈਨਸ਼ਨਾਂ ਤੇ ਰਾਸ਼ਨ ਕਾਰਡ ਬਣਾਉਣ ਸਮੇਤ ਸਮੱਸਿਆਵਾਂ ਦਾ ਵੀ ਹੋਵੇਗਾ ਨਿਪਟਾਰਾ
ਪਟਿਆਲਾ, ਸਮਾਣਾ, 6 ਫਰਵਰੀ:
ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਰਕਾਰ ਲੋਕਾਂ ਦੀਆਂ ਬਰੂਹਾਂ ‘ਤੇ ਲਿਜਾਣ’ ਦਾ ਕੀਤਾ ਵਾਅਦਾ ਨਿਭਾਅ ਦਿੱਤਾ ਹੈ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਬ ਡਵੀਜਨ ਪਟਿਆਲਾ ਦੇ ਪਿੰਡ ਰਣਬੀਰਪੁਰਾ, ਇੰਦਰਪੁਰਾ, ਜਾਹਲਾਂ ਤੇ ਸਮਾਣਾ ਸਬ ਡਵੀਜਨ ਦੇ ਪਿੰਡ ਨੱਸੂਪੁਰ ਆਦਿ ਪਿੰਡਾਂ ਵਿੱਚ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ ‘ਤੇ ਇਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਪਟਿਆਲਾ ਤੇ ਸਮਾਣਾ ਦੇ ਐਸ.ਡੀ.ਐਮਜ ਅਰਵਿੰਦ ਕੁਮਾਰ ਤੇ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਘਰਾਂ ਦੇ ਕੋਲ ਜਾਕੇ ਹੀ ਹੱਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਤਾਂ ਹੋਣਗੇ ਹੀ ਸਗੋਂ ਪਿਛਲੇ ਸਮੇਂ ਦੌਰਾਨ ਕਿਸੇ ਕਾਰਨ ਕਰਕੇ ਲੋਕਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਅਤੇ ਰਾਸ਼ਨ ਕਾਰਡ ਬਣਵਾਉਣ ਦਾ ਕੰਮ ਵੀ ਕੀਤਾ ਜਾਵੇਗਾ।
ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅਗਲੇ ਇੱਕ ਮਹੀਨੇ ਲਈ ਪਿੰਡ ਤੇ ਵਾਰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top