Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 06 February, 2024, 06:53 PM

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ
ਦਿਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।