ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ

ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ
ਚੰਡੀਗੜ : ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ ਵੀ ਉੱਚ ਅਦਾਲਤ ਪਹੁੰਚਿਆ ਸੀ ਪਰ ਹਾਈਕੋਰਟ ਵੱਲੋਂ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਸ ਮਾਮਲੇ ‘ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਇਸ ਮਾਮਲੇ ‘ਤੇ ਸੁਣਵਾਈ ਕਰ ਰਹੀ ਹੈ।’ਆਪ’ ਅਤੇ ਕਾਂਗਰਸ ਗਠਜੋੜ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੋਵਾਂ ਉਮੀਦਵਾਰਾਂ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ‘ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਹਾਈਕੋਰਟ ਇਸ ਹਫ਼ਤੇ ਇਸ ਪਟੀਸ਼ਨ ‘ਤੇ ਵੀ ਸੁਣਵਾਈ ਕਰ ਸਕਦੀ ਹੈ। ਦੋਵਾਂ ਪਾਰਟੀਆਂ ਨੇ 30 ਜਨਵਰੀ ਨੂੰ ਆਪਣੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਉਣ ਅਤੇ ‘ਆਪ’ ਅਤੇ ਕਾਂਗਰਸ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਸੀ। ਜਿਸ ਮਗਰੋਂ ਹਾਲਹੀ ਵਿਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ,
