ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ

ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ
ਦਿਲੀ: ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਸੰਮਨ ਭੇਜੇ ਪਰ ਕੇਜਰੀਵਾਲ ਪੁੱਛਗਿੱਛ ਲਈ ਨਹੀਂ ਗਏ। ਈਡੀ ਨੇ ਇਸ ਵਿਰੁੱਧ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਉਸ ਐਵੇਨਿਊ ਕੋਰਟ ਦੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਦੀ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ ਹੈ ਅਤੇ ਹੁਣ ਇਸ ਮਾਮਲੇ ‘ਚ ਫੈਸਲਾ 4 ਵਜੇ ਆਵੇਗਾ।
ਦਰਅਸਲ, ਸ਼ਨੀਵਾਰ ਨੂੰ ਈਡੀ ਨੇ ਰਾਉਸ ਐਵੇਨਿਊ ਕੋਰਟ ਤੱਕ ਪਹੁੰਚ ਕੀਤੀ ਸੀ ਜਦੋਂ ਉਹ ਐਕਸਾਈਜ਼ ਮਾਮਲੇ ਵਿੱਚ 5 ਸੰਮਨ ਭੇਜਣ ਦੇ ਬਾਵਜੂਦ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਦੀ ਤਰਫੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਰਵਿੰਦ ਕੇਜਰੀਵਾਲ 5 ਸੰਮਨ ਭੇਜਣ ਦੇ ਬਾਵਜੂਦ ਪੁੱਛਗਿੱਛ ਲਈ ਪੇਸ਼ ਨਹੀਂ ਹੋ ਰਹੇ ਹਨ। ਈਡੀ ਦੇ ਸੰਮਨ ‘ਤੇ ਅਮਲ ਨਾ ਕਰਨ ‘ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਨ ਅਤੇ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਈਡੀ ਨੂੰ ਪੁੱਛਿਆ ਕਿ ਕੀ ਉਹ ਅੱਗੇ ਆਪਣੀ ਦਲੀਲ ਪੇਸ਼ ਕਰਨਾ ਚਾਹੁੰਦੇ ਹਨ।
