ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 07 February, 2024, 03:27 PM

ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ
ਪਟਨਾ, 7 ਫਰਵਰੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਗੱਲ ਜਨਤਾ ਦਲ ਯੂਨਾਈਟਿਡ ਦੇ ਸੀਨੀਅਰ ਆਗੂ ਨੇ ਦੱਸੀ। 28 ਜਨਵਰੀ ਨੂੰ ਬਿਹਾਰ ‘ਚ ਮਹਾਗਠਜੋੜ ਛੱਡ ਕੇ ਕੌਮੀ ਜਮਹੂਰੀ ਗਠਜੋੜ ‘ਚ ਵਾਪਸੀ ਤੋਂ ਬਾਅਦ ਨਿਤੀਸ਼ ਪਹਿਲੀ ਵਾਰ ਦਿੱਲੀ ‘ਚ ਸ੍ਰੀ ਮੋਦੀ ਨਾਲ ਬੈਠਕ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਨਿਤੀਸ਼ ਸਰਕਾਰ ਦੇ 12 ਫਰਵਰੀ ਨੂੰ ਭਰੋਸੇ ਦੇ ਵੋਟ ਦਾ ਸਾਹਮਣਾ ਕਰਨ ਤੋਂ ਠੀਕ ਪੰਜ ਦਿਨ ਪਹਿਲਾਂ ਹੋ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
