Breaking News ਹੇਠਲੇ ਪੱਧਰ `ਤੇ ਅਫਸਰ ਜਾਂ ਮੁਲਾਜ਼ਮ ਦੇ ਭ੍ਰਿਸ਼ਟਾਚਾਰ ਦੌਰਾਨ ਫੜੇ ਜਾਣ ਤੇ ਸਿੱਧੀ ਸਿੱਧੀ ਜਿੰੰਮੇਵਾਰੀ ਹੋਵੇਗੀ ਡੀ. ਸੀ ਜਾਂ ਐੱਸ. ਐੱਸ. ਪੀ. : ਭਗਵੰਤ ਮਾਨਗਾਂਧੀ ਰਾਏਬਰੇਲੀ ਸੀਟ ਹੀ ਰੱਖਣਗੇ ਤੇ ਵਾਇਨਾਡ ਸੀਟ ਤੋਂ ਅਸਤੀਫ਼ਾ ਦੇਣਗੇ : ਖੜਗੇਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀਕੁਵੈਤ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰੇ ਹੁਸਿ਼ਆਰ ਵਾਸੀ ਦਾ ਹੋਇਆ ਅੰਤਿਮ ਸਸਕਾਰਦੁਬਈ `ਚ ਫਾਂਸੀ ਤੋਂ ਬਚੇ ਨੌਜਵਾਨ ਨੇ ਕੀਤੀ 9 ਸਾਲ ਬਾਅਦ ਮਾਂ ਨਾਲ ਮੁਲਾਕਾਤਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗਪਿੰਡ ਨਨਾਨੰਸੂ ਵਾਸੀ ਗੁਰਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਚ ਨਹਾਉਂਦੇ ਸਮੇਂ ਮੌਤਹਰਿਆਣਾ ਸਰਕਾਰ ਨੂੰ ਪਾਣੀ ਛੱਡਣ ਲਈ ਦਿੱਲੀ ਜਲ ਮੰਤਰੀ ਨੇ ਜੋੜੇ ਹੱਥਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਿਆਸੀ ਹਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌਂਪੀ

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 February, 2024, 07:52 PM

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ

ਚੰਡੀਗੜ੍ਹ, 7 ਫ਼ਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



Scroll to Top