Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 03 February, 2024, 05:41 PM

ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

-ਖਾਲਸਾ ਕਾਲਜ ਦੇ ਵਿਹੜੇ ‘ਚ ਪ੍ਰਦਰਸ਼ਿਤ ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ

ਪਟਿਆਲਾ, 3 ਫਰਵਰੀ:
ਖਾਲਸਾ ਕਾਲਜ ਦੇ ਵਿਹੜੇ ਵਿੱਚ ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ। ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ।
ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46, 30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ।
ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ।