Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ

– ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ

– ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਕਾਬੂ ਕੀਤੇ ਜਾਣ ਸਮੇਂ ਮੁਲਜ਼ਮ ਬਿਹਾਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼

ਚੰਡੀਗੜ੍ਹ, 4 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ।
ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ ‘ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ।
ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

Advertisement
Advertisement
Advertisement
Advertisement
Scroll to Top