ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ

ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ
ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ ‘ਤੇ ਮਨੀਸ਼ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਉਸ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ।
ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕਾ ਹੈ ਕਿ ਉਸ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਪਤਨੀ ਨੂੰ ਮਿਲ ਸਕੇਗਾ।
