ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ

ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ
ਦਿਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ ‘ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ ‘ਚ ਬੱਚਿਆਂ ਨੂੰ ਸ਼ਾਮਲ ਨਾ ਕਰਨ।
ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ।
ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ ‘ਚ ਬੱਚੇ ਨੂੰ ਗੋਦੀ ‘ ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ।
ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।
