ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 05 February, 2024, 05:18 PM

ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ
ਚੰਡੀਗੜ : ਚੰਡੀਗੜ੍ਹ ਮੇਅਰ ਚੋਣਾਂ ’ਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫ਼ਸਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰਾਂ ’ਚ ਗੜਬੜੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਕੀ ਇਸ ਤਰ੍ਹਾਂ ਉਹ ਚੋਣਾਂ ਕਰਵਾਉਂਦਾ ਹੈ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਡਰੇ ਹੋਏ ਹਾਂ। ਇਸ ਵਿਅਕਤੀ ’ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੀ ਇਹ ਰਿਟਰਨਿੰਗ ਅਫ਼ਸਰ ਦਾ ਵਿਵਹਾਰ ਹੈ? ਇਸ ਹੁਕਮ ਨਾਲ ਗੱਠਜੋੜ ਨੂੰ ਰਾਹਤ ਮਿਲਦੀ ਨਜਰ ਆ ਰਹੀ ਹੈ।