ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ

ਦੁਆਰਾ: Punjab Bani ਪ੍ਰਕਾਸ਼ਿਤ :Monday, 05 February, 2024, 05:13 PM

ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟ ਕਪਤਾਨ ਮਹਿੰਦਰ ਸਿੰਘ ਧੋਨੀ ਦੁਆਰਾ ਦਾਇਰ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਕੁਮਾਰ ਨੂੰ ਦਿੱਤੀ ਗਈ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ‘ਤੇ ਸੋਮਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ ਹੈ।
ਏ ਐਸ ਓਕਾ ਅਤੇ ਜਸਟਿਸ ਉਜਵਲ ਭੂਯਾਨ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਕੁਮਾਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਾਰਚ ਲਈ ਤੈਅ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਸਾਲ 15 ਦਸੰਬਰ ਨੂੰ ਕੁਮਾਰ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਇਆ ਸੀ ਅਤੇ ਉਸ ਨੂੰ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।