-ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ

-ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ
-ਸੜਕ ਸੁਰੱਖਿਆ ਨਿਯਮਾਂ ਬਾਰੇ ਕੀਤਾ ਜਾਗਰੂਕ
ਪਟਿਆਲਾ, 5 ਫਰਵਰੀ
ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸੜਕ ਸੁਰੱਖਿਆ ਸੰਬੰਧੀ ਨਾਅਰ੍ਹੇ ਲਗਾਉਂਦੇ ਹੋਏ ਯੂਨੀਵਰਸਿਟੀ ਕੈਂਪਸ ਵਿੱਚ ਇਹ ਜਾਗਰੂਕਤਾ ਰੈਲੀ ਕੱਢੀ। ਇਸ ਜਾਗਰੂਕਤਾ ਰੈਲੀ ਦਾ ਮੁਖ ਮਕਸਦ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ ਉੱਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕ ਕਰਨਾ ਸੀ।
ਐੱਨ. ਐੱਸ. ਐੱਸ.ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਇਹ ਗਤੀਵਿਧੀ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਦੇ ਸਾਂਝੇ ਉਦਮਾਂ ਨਾਲ਼ ਸੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਵਿਅਕਤੀ ਸੜਕ ਸੁਰਖਿਆ ਦੇ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ। ਇਸ ਲਈ ਲੋਕਾਂ ਵਿੱਚ ਜਾਗਰੂਕਤਾ ਹੋਣੀ ਲਾਜ਼ਮੀ ਹੈ। ਇਸ ਜਾਗਰੂਕਤਾ ਰੈਲੀ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਸਮੇਤ ਲਗਭਗ 35 ਵਲੰਟੀਅਰਾਂ ਨੇ ਭਾਗ ਲਿਆ।
