Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਾਇਆ

ਦੁਆਰਾ: Punjab Bani ਪ੍ਰਕਾਸ਼ਿਤ :Monday, 05 February, 2024, 07:32 PM

ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਾਇਆ

-ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਹਨ ਪੰਨੂੰ

ਪਟਿਆਲਾ, 5 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਇਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਕੰਪਿਊਟਰ ਦੀ ਵਰਤੋਂ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬੀ ਫੌਂਟਾਂ ਬਾਰੇ ਜਾਣਕਾਰੀ ਦਿੰਦਿਆਂ ਯੂਨੀਕੋਡ ਦੀ ਮਹੱਤਤਾ ਦੱਸੀ। ਉਨ੍ਹਾਂ ਕੰਪਿਊਟਰ ਟਾਇਪ ਦੌਰਾਨ ਮਾਈਕਰੋ ਬਣਾਉਣ ਦੀ ਤਕਨੀਕ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਸ ਮੌਕੇ ਕੰਪਿਊਟਰ ਦੀ ਵਰਤੋਂ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਵੀ ਦੱਸੇ।
ਇਸ ਮੌਕੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਪੀਡੀਆ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਵਿੱਚ ਕੰਪਿਊਟਰ ਖੇਤਰ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਤਕਰੀਬਨ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।
ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਸਮਾਗਮ ਵਿੱਚ ਪਹੁੰਚੇ ਸ. ਕਿਰਪਾਲ ਸਿੰਘ ਪੰਨੂੰ ਦਾ ਧੰਨਵਾਦ ਕਰਦਿਆਂ ਖੋਜ ਦੇ ਖੇਤਰ ਵਿੱਚ ਕੰਪਿਊਟਰ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਇਸ ਨਾਲ਼ ਜੁੜ ਕੇ ਮਿਆਰੀ ਖੋਜ-ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੇ ਕੋਆਰਡੀਨੇਟਰ ਡਾ. ਜਸਵੀਰ ਕੌਰ ਨੇ ਸਮਾਗਮ ਦਾ ਬਾਖ਼ੂਬੀ ਸੰਚਾਲਨ ਕੀਤਾ। ਇਸ ਮੌਕੇ ਡਾ. ਰਾਜਿੰਦਰ ਲਹਿਰੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।