ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ
ਦੁਆਰਾ: Punjab Bani ਪ੍ਰਕਾਸ਼ਿਤ :Friday, 09 February, 2024, 07:16 PM

ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ
ਮੁੰਬਈ : ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ ‘ਤੇ ਮੁੰਬਈ ‘ਚ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਦੌਰਾਨ ਅਭਿਸ਼ੇਕ ‘ਤੇ ਫਾਇਰਿੰਗ ਕੀਤੀ ਗਈ। ਜਿਸ ਵਿਚ ਉਸ ਨੂੰ ਤਿੰਨ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ ਹੈ। ਜਦੋਂ ਕਿ ਅਭਿਸ਼ੇਕ ‘ਤੇ ਹਮਲਾ ਕਰਨ ਦੇ ਕੁਝ ਸਮੇਂ ਬਾਅਦ ਹਮਲਾਵਰ ਨੇ ਵੀ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਸਮੇਂ ਅਭਿਸ਼ੇਕ ਉਸੇ ਹਮਲਾਵਰ ਨਾਲ ਬੈਠ ਕੇ ਫੇਸਬੁੱਕ ਲਾਈਵ ਕਰ ਰਿਹਾ ਸੀ। ਹੁਣ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੰਬਈ ਦੇ ਦਹਿਸਰ ਇਲਾਕੇ ‘ਚ ਵੀਰਵਾਰ ਦੇਰ ਸ਼ਾਮ ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ ‘ਤੇ ਗੋਲੀਬਾਰੀ ਕੀਤੀ ਗਈ। ਮੌਕੇ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਅਭਿਸ਼ੇਕ ਨੂੰ ਤਿੰਨ ਗੋਲੀਆਂ ਲੱਗੀਆਂ। ਜਿਸ ਤੋਂ ਬਾਆਦ ਉਸ ਨੂੰ ਇਲਾਕੇ ਦੇ ਕਰੁਣਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੁੰਬਈ ਦੇ ਥਾਣਾ ਖੇਤਰ ਦੀ ਹੈ।
