Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ

– 75 ਹਜਾਰ ਤੋਂ ਵੱਧ ਦਰਸ਼ਕਾਂ ਨੇ ਮੇਲੇ ਵਿੱਚ ਪੁੱਜ ਕੇ ਮੇਲੇ ਦੇ ਪ੍ਰਬੰਧਾਂ ਨੂੰ ਸਰਾਹਿਆ

– ਰੰਗਲਾ ਪੰਜਾਬ ਕਰਾਫਟ ਮੇਲਾ ਪੰਜਾਬ ਦੀ ਵਿਰਾਸਤ ਨੂੰ ਦਿਵਾ ਰਿਹਾ ਹੈ ਯਾਦ

ਪਟਿਆਲਾ, 1 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੰਗਲਾ ਪੰਜਾਬ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ ਹਨ ਤੇ ਸਿਰਫ਼ 5 ਦਿਨਾਂ ਅੰਦਰ ਹੀ 75 ਹਜਾਰ ਤੋਂ ਵੱਧ ਦਰਸ਼ਕਾਂ ਨੇ ਮੇਲੇ ਵਿੱਚ ਪੁੱਜ ਕੇ ਮੇਲੇ ਦੇ ਪ੍ਰਬੰਧਾਂ ਨੂੰ ਸਰਾਹਿਆ ਹੈ ਅਤੇ ਮੇਲੇ ਦਾ ਲੁਤਫ ਲਿਆ ਹੈ। ਅਜੀਤਪਾਲ ਸਿੰਘ ਕੋਹਲੀ ਅੱਜ ਇੱਥੇ ਮੇਲੇ ਵਿੱਚ ਪੁੱਜਣ ਤੋਂ ਬਾਅਦ ਗੱਲਬਾਤ ਕਰ ਰਹੇ ਸਨ।
ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ਵੀ ਮੇਲੇ ਨੂੰ ਵਧੀਆ ਬਣਾਉਣ ਤੇ ਚਲਾਉਣ ਵਿੱਚ ਵੱਡਾ ਤੇ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਆਖਿਆ ਕਿ ਉਹ ਤਾਂ ਖੁਦ ਲਗਾਤਾਰ ਮੇਲੇ ਨੂੰ ਚਲਾਉਣ ਲਈ ਜਿੱਥੇ ਅਧਿਕਾਰੀਆਂ ਨਾਲ ਰਲਕੇ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਉੱਥੇ ਸਮੁੱਚੇ ਅਧਿਕਾਰੀਆਂ ਦਾ ਸਹਿਯੋਗ ਸ਼ਲਾਘਾਯੋਗ ਰਿਹਾ ਹੈ।
ਅਜੀਤਪਾਲ ਕੋਹਲੀ ਨੇ ਆਖਿਆ ਕਿ ਮੇਲੇ ਵਿੱਚ ਹੁਣ ਤੱਕ 1 ਕਰੋੜ ਤੋਂ ਵੱਧ ਹੋਈ ਵਿਕਰੀ ਨੇ ਇਹ ਸਾਬਿਤ ਕੀਤਾ ਹੈ ਕਿ ਮੇਲੇ ਵਿੱਚ ਲੋਕ ਖੂਬ ਖਰੀਦਦਾਰੀ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਨ੍ਹਾਂ ਦੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜੋਕਿ ਮੇਲੇ ਦੇ ਪ੍ਰਬੰਧਾਂ ਦੀ ਪ੍ਰਮੁਖ ਤੌਰ ‘ਤੇ ਦੇਖਰੇਖ ਕਰ ਰਹੇ ਹਨ, ਨਾਲ ਵੱਡੀ ਮੀਟਿੰਗ ਹੋਈ ਹੈ, ਜਿਸ ਵਿੱਚ ਇਹ ਤੈਅ ਹੋਇਆ ਹੈ ਕਿ ਪਟਿਆਲਾ ਜ਼ਿਲਾ ਪ੍ਰਸ਼ਾਸ਼ਨ ਆਉਣ ਵਾਲੇ ਸਮੇਂ ਅੰਦਰ ਵੀ ਅਜਿਹੇ ਵਿਰਾਸਤੀ ਮੇਲੇ ਕਰਵਾਏਗਾ ਤਾਂ ਜੋ ਲੋਕਾਂ ਨੂੰ ਅਸੀਂ ਆਪਣੀ ਵਿਰਾਸਤ ਨਾਲ ਜੋੜ ਸਕੀਏ।
ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਪੰਜਾਬੀਅਤ ਅਤੇ ਪੰਜਾਬੀ ਦੇ ਪ੍ਰਸਾਰ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀਭਗਵੰਤ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਪੰਜਾਬੀ ਨੂੰ ਲਾਗੂ ਕਰਨ ਦੀ ਠਾਣੀ ਹੈ ਤੇ ਅੱਜ ਸਮੁੱਚੇ ਸਰਕਾਰੀ ਦਫ਼ਤਰਾਂ ਵਿੱਚ ਹੋਰ ਥਾਵਾਂ ‘ਤੇ ਵੱੜੇ ਵੱਡੇ ਬੋਰਡ ਪੰਜਾਬੀ ਵਿੱਚ ਆ ਗਏ ਹਨ ਤੇ ਹੁਣ ਪ੍ਰਾਈਵੇਟ ਖੇਤਰ ਵੱਲ ਪੈਰ ਪਸਾਰਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਖੇਤਰ ਨੂੰ ਵੀ ਇਹ ਦੱਸਿਆ ਜਾਵੇ ਕਿ ਪੰਜਾਬੀ ਉਨ੍ਹਾਂ ਦੀ ਮਾਂ ਬੋਲੀ ਹੈ। ਉਨ੍ਹਾਂ ਆਖਿਆ ਿਕ ਅਸੀਂ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਵਧੀਆ ਢੰਗ ਨਾਲ ਲੋਕਾਂ ਨੂੰ ਅਜਿਹੇ ਮੇਲੇ ਦਿਖਾਉਂਦੇ ਰਹੀਏ। ਉਨ੍ਹਾਂ ਪਟਿਆਲਵੀਆਂ ਦਾ ਧੰਨਵਾਦ ਕੀਤਾ ਕਿ ਉਹ ਵੱਡੇ ਪੱਧਰ ‘ਤੇ ਮੇਲੇ ਵਿੱਚ ਉਤਸ਼ਾਹ ਦਿਖਾ ਰਹੇ ਹਨ।

Advertisement
Advertisement
Advertisement
Advertisement
Scroll to Top