Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ

ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ

ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ
ਵਾਸ਼ਿੰਗਟਨ, 10 ਫਰਵਰੀ – ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ ਸ਼ੋਟੋਜ਼ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਜਾਣਕਾਰੀ ਮਿਲੀ ਅਤੇ ਉਨ੍ਹਾਂ ਨੇ ਫੁੱਟਪਾਥ ‘ਤੇ ਵਿਵੇਕ ਤਨੇਜਾ ਨਾਂ ਦਾ ਭਾਰਤੀ ਮੂਲ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਦੇਖਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਡੀਸੀ ਦੇ ਟੈਲੀਵਿਜ਼ਨ ਸਟੇਸ਼ਨ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਅਣਪਛਾਤੇ ਵਿਅਕਤੀ ਵਿਚਕਾਰ ਬੋਲ-ਬੁਲਾਰਾ ਲੜਾਈ ਵਿੱਚ ਬਦਲ ਗਿਆ ਅਤੇ ਮੁਲਜ਼ਮ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ਨਾਲ ਉਸ ਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਹਸਪਤਾਲ ‘ਚ ਮੌਤ ਹੋ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ।

Advertisement
Advertisement
Advertisement
Advertisement
Scroll to Top