STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ

STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ
ਚੰਡੀਗੜ੍ਹ- ਨਸ਼ਾ ਤਸਕਰੀ ਦੇ ਮਾਮਲੇ ‘ਚ ਭਗੌੜੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਐਸਟੀਐਫ ਦੀ ਜਾਂਚ ਟੀਮ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦੋਸ਼ੀ ਵਿਦੇਸ਼ ‘ਚ ਫਰਾਰ ਹੋ ਗਿਆ ਹੈ। ਪੰਜਾਬ ਪੁਲਿਸ ਦੀ ਵਿਜੀਲੈਂਸ ਨੇ ਇਹ ਜਾਣਕਾਰੀ ਐਨਆਈਏ ਨੂੰ ਦਿੱਤੀ ਹੈ ਅਤੇ ਮਦਦ ਵੀ ਮੰਗੀ ਹੈ। ਐਸਟੀਐਫ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 64ਐਫ ਤਹਿਤ ਕਾਰਵਾਈ ਕਰਦਿਆਂ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।
