ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ

ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ
ਚੰਡੀਗੜ੍ਹ, 10 ਫਰਵਰੀ – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।
