ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 10 February, 2024, 05:32 PM

ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ
ਮੁੰਬਈ, 10 ਫਰਵਰੀ 2024 — 73 ਸਾਲ ਦੇ ਹੋ ਚੁੱਕੇ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਅਚਾਨਕ ਸਿਹਤ ਬਿਗੜਨ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਿੱਗਜ ਅਦਾਕਾਰ ਨੂੰ ਸ਼ਨੀਵਾਰ, 10 ਫਰਵਰੀ ਨੂੰ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਲਿਜਾਇਆ ਗਿਆ। ਸੂਤਰਾਂ ਮੁਤਾਬਕ ਅਭਿਨੇਤਾ ਦੀ ਹਾਲਤ ਠੀਕ ਨਹੀਂ ਸੀ, ਉਨ੍ਹਾਂ ਨੇ ਛਾਤੀ ‘ਚ ਤੇਜ਼ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੋਂ ਅਭਿਨੇਤਾ ਦੇ ਹਸਪਤਾਲ ‘ਚ ਭਰਤੀ ਹੋਣ ਦੀ ਖਬਰ ਆਈ ਹੈ, ਪ੍ਰਸ਼ੰਸਕ ਉਨ੍ਹਾਂ ਦੇ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ। ਫਿਲਹਾਲ ਅਦਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਮਿਥੁਨ ਚੱਕਰਵਰਤੀ ਨੂੰ ਸਿਨੇਮਾ ਇੰਡਸਟਰੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦੇਸ਼ ਦੇ ਵੱਕਾਰੀ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।