Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 February, 2024, 07:58 PM

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

• ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

• ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 7 ਫਰਵਰੀ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।
ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।

ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ ‘ਤੇ ਧਿਆਨ ਦੇਣ ਲਈ ਵੀ ਕਿਹਾ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ।
ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।



Scroll to Top