Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 08 February, 2024, 03:28 PM

ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ
ਦਿਲੀ : ਉਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੇ ਵੱਡੀ ਗਿਣਤੀ ਚ ਕਿਸਾਨ ਦਿੱਲੀ ਦੇ ਨੋਇਡਾ ਬਾਰਡਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕੇ ਓਹ ਪਾਰਲੀਮੈਂਟ ਤੱਕ ਮਾਰਚ ਕਰਨਗੇ, ਪਰ ਅਗੋਂ ਉਨ੍ਹਾਂ ਨੂੰ CRPF ਅਤੇ ਦਿੱਲੀ ਪੁਲਸ ਨੇ ਰੋਕ ਲਿਆ, ਪੁ ਹੈ, ਜਿਸ ਕਾਰਨ ਕਿਸਾਨ ਰੋਸ ਵਜੋ ਬੈਰੀਕੇਡਾਂ ‘ਤੇ ਚੜ੍ਹ ਗਏ ਅਤੇ ਮਾਹੌਲ ਪੂਰੀ ਤਰ੍ਹਾਂ ਤਣਾਅ ਪੂਰਨ ਹੋ ਚੁੱਕਾ ਹੈ। ਦੱਸ ਦਈਏਕਿ ਨੋਇਡਾ, ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ ‘ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਪੁਲਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ ‘ਚ ਹੜਤਾਲ ‘ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ ‘ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।



Scroll to Top