ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ

ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ
ਅੰਮ੍ਰਿਤਸਰ:-8 ਫਰਵਰੀ ( ) ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚਲ ਰਹੇ ਹਨ। ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸਮੂਲੀਅਤ ਕੀਤੀ ਅਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦਾਂ ਨਾਲ ਗੁਰੂਮਹਿਮਾ ਗਾਇਨ ਕੀਤੀ।
ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਰਧਾ ਭਾਵਨਾ ਨਾਲ ਕੀਤੀ ਅਰਦਾਸ ਮੁਕੰਮਲ ਰੂਪ ਵਿੱਚ ਪੂਰੀ ਹੁੰਦੀ ਹੈ। ਸੰਗਤਾਂ ਲਗਾਤਾਰ ਸ੍ਰੀ ਅਖੰਡ ਪਾਠ ਕਰਵਾ ਕੇ ਸ਼ੁਕਰਾਨਾ ਅਤੇ ਸ਼ਹੀਦੀ ਦੇਗਾਂ ਦੀਆਂ ਅਰਦਾਸਾਂ ਕਰਦੇ ਹਨ। ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾ ਦੀ ਲੜੀ ਨਿਰਵਿਘਨ ਚੱਲ ਰਹੀ ਹੈ। ਸੰਗਤਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣੇ ਹੋਣ ਉਹ ਬੁੱਕ ਕਰਵਾ ਸਕਦਾ ਹਨ। ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਇਸ ਪਾਵਨ ਅਸਥਾਨ ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚੱਲ ਰਹੀ ਹੈ। ਅੱਜ ਬੀਬੀ ਹਰਜੀਤ ਕੌਰ ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਸਮੂਹਿਕ ਤੌਰ ਤੇ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ। ਮਾਰਚ ਮਹੀਨੇ ਵਿੱਚ ਕਿਹੜੀਆਂ-ਕਿਹੜੀਆਂ ਸੁਖਮਨੀ ਸੇਵਾ ਸੁਸਾਇਟੀਆਂ ਸੇਵਾ ਨਿਭਾਉਣਗੀਆਂ ਦੀ ਸੂਚੀ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਲਾਲ ਸਿੰਘ ਤੇ ਭਾਈ ਅਮਰੀਕ ਸਿੰਘ ਵੱਲੋਂ ਬੀਬੀ ਪਰਮਜੀਤ ਕੌਰ ਤੇ ਬੀਬੀ ਹਰਜੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਬੁੱਢਾ ਦਲ ਵੱਲੋਂ ਚਾਹ, ਮੱਠੀਆਂ, ਸਮੋਸੇ ਛਕਾਉਣ ਦੀ ਸੇਵਾ ਵੀ ਕੀਤੀ ਗਈ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ। ਉਨ੍ਹਾਂ ਦਸਿਆ ਕਿ 9 ਫਰਵਰੀ ਨੂੰ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਅਤੇ ਨਾਮ ਸਿਮਰਨ ਸੇਵਾ ਸੁਸਾਇਟੀ ਗੋਬਿੰਦ ਨਗਰ ਕੀਰਤਨ ਦੀ ਸੇਵਾ ਨਿਭਾਉਣਗੀਆਂ।
