Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 08 February, 2024, 07:04 PM

ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ

ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖਲ ਨਹੀਂ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਸਰ:- 8 ਫਰਵਰੀ ( ) ਕਿਸੇ ਵੀ ਸਰਕਾਰ ਦਾ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਦਖ਼ਲ ਅੰਦਾਜ ਹੋਣਾ ਬੇਹੱਦ ਮੰਦਭਾਗਾ ਤੇ ਅਫਸੋਸ ਜਨਕ ਹੈ। ਇਤਿਹਾਸ ਦਸਦਾ ਹੈ ਕਿ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਘੁਸਪੈਠ ਸੰਗਤ ਨੇ ਕਦੇ ਵੀ ਬਰਦਾਸ਼ਤ ਜਾਂ ਪ੍ਰਵਾਨ ਨਹੀਂ ਕੀਤੀ। ਇਹ ਵਿਚਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅੱਜ ਏਥੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਮੁੱਚੇ ਗਲਿਆਰੇ ਦਾ ਨਿਰੀਖਣ ਕਰਦਿਆਂ ਪ੍ਰਗਟ ਕੀਤੇ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਰਘਬੀਰ ਸਿੰਘ ਦੇ ਪ੍ਰੀਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ ਪੁਜੇ ਸਨ। ਉਹ ਗੁਰਦੁਆਰਾ ਟਾਹਲਾ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਅਤੇ ਛਾਉਣੀ ਮਹਿਰਾਜ ਸਿੰਘ ਵਿਖੇ ਵੀ ਉਚੇਚੇ ਤੌਰ ਤੇ ਬਾਬਾ ਗੁਰਰਾਜ ਸਿੰਘ ਦੇ ਸਪੁੱਤਰ ਸ. ਗੁਰਸਿਮਰਨਪਾਲ ਸਿੰਘ ਦੇ ਅਨੰਦ ਕਾਰਜ ਦੀ ਵਧਾਈ ਦੇਣ ਪੁਜੇ।

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਮਹਾਂਰਾਸ਼ਟਰ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਮਨਮਰਜ਼ੀ ਦੀ ਤੋੜਭੰਨ ਕਰਕੇ ਜੋ ਉਥਲ ਪੁਥਲ ਕੀਤੀ ਗਈ ਹੈ ਉਹ ਜਾਇਜ ਨਹੀਂ ਹੈ ਅਤੇ ਨਾ ਹੀ ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰੀ ਹੈ। ਉਨ੍ਹਾਂ ਕਿਹਾ ਸਮੁੱਚੇ ਖਾਲਸਾ ਪੰਥ ਦੀਆਂ ਸੰਗਤੀ ਸੰਸਥਾਵਾਂ ਨੂੰ ਇਸ ਦਾ ਇਕਜੁੱਟ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਦੇ ਪ੍ਰਬੰਧਕੀ ਬੋਰਡ ਵਿੱਚ ਜਿਵੇਂ ਪਹਿਲਾਂ ਵੱਖ-ਵੱਖ ਸਿੱਖ ਸੰਸਥਾਵਾਂ ਦੀਆਂ ਨਾਮਜਦਗੀਆਂ ਸ਼ਾਮਲ ਹਨ ਉਹ ਉਵੇਂ ਹੀ ਬਹਾਲ ਰੱਖੀਆਂ ਜਾਣ ਅਤੇ ਸਰਕਾਰ ਆਪਣੇ ਦਖ਼ਲ ਦਾ ਮੁੜ ਮੁਲੰਕਣ ਕਰੇ। ਉਨ੍ਹਾਂ ਬੋਲਦਿਆਂ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਵਜੋਂ ਸੇਵਾ ਨਿਭਾਉਣ ਵਾਲੇ ਕੌਮ ਦੇ ਮਹਾਨ ਸਪੂਤ, ਨਿਰਭੈ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਸੰਪੂਰਤਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 14 ਮਾਰਚ ਨੂੰ ਮਹਾਨ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਹੋਵੇਗੀ।