ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ

ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ
ਚੰਡੀਗੜ : ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਲੱਖਾ ਸਿਧਾਣਾ ਸਮੇਤ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 3 ਫਰਵਰੀ ਦੇ ਧਰਨੇ ਦੌਰਾਨ ਲੱਖੇ ਸਿਧਾਣੇ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ ਉਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ।ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਂਅ ਸ਼ਾਮਲ ਹੈ। ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਦੇ ਇਲਜ਼ਾਮ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
