Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 08 February, 2024, 07:24 PM

ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।