Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 1 ਮਾਰਚ:

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਕਿਹਾ ਕਿ ਜਲੰਧਰ ਵਿੱਖੇ ਜੋਨ-2 ਦੇ 74 ਟਿਊਬਵੈਲਾਂ ਦਾ ਅਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਨ ਤੇ ਤਕਰੀਬਨ 2.12 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਜੋਨ-4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿੱਖੇ ਜਲ ਸਪਲਾਈ ਅਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਅਤੇ ਆਊਟ ਸੋਰਸ ਅਧਾਰ ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
————–

Advertisement
Advertisement
Advertisement
Advertisement
Scroll to Top