Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ

ਦੁਆਰਾ: Punjab Bani ਪ੍ਰਕਾਸ਼ਿਤ :Friday, 09 February, 2024, 06:55 PM

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ ‘ਚ ਅਪਡੇਟ ਕਰਨ ਦੀ ਹਦਾਇਤ
-ਚੋਣ ਡਿਊਟੀ ‘ਚ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਡਿਪਟੀ ਕਮਿਸ਼ਨਰ
-ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ, ਬੈਂਕਾਂ ਤੇ ਹੋਰ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ
ਪਟਿਆਲਾ, 9 ਫਰਵਰੀ:
ਲੋਕ ਸਭਾ ਹਲਕਾ ਪਟਿਆਲਾ-13 ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਟਿਆਲਾ ਜ਼ਿਲ੍ਹੇ ‘ਚ ਤਾਇਨਾਤ ਕੇਂਦਰ ਤੇ ਰਾਜ ਸਰਕਾਰ ਦੇ ਸਾਰੇ ਮੰਤਰਾਲਿਆਂ, ਵਿਭਾਗਾਂ, ਬੋਰਡਾਂ ਕਾਰਪੋਰੇਸ਼ਨਾਂ, ਬੈਂਕਾਂ, ਬੀਮਾ ਕੰਪਨੀਆਂ ਆਦਿ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ 23 ਫਰਵਰੀ ਤੱਕ ਆਨ ਲਾਈਨ ਪੋਰਟਲ ਨੈਕਸਟਜੈਨਡਾਈਸ ਡਾਟ ਪੰਜਾਬ ਡਾਟ ਜੀਓਵੀ ਡਾਟ ਇਨ https://nextgendise.punjab.gov.in ਵਿੱਚ ਡਾਟਾ ਐਂਟਰੀ ਰਾਹੀਂ ਅਪਡੇਟ ਕਰਨੀਆਂ ਯਕੀਨੀ ਬਣਾਈਆਂ ਜਾਣ।
ਸ਼ੌਕਤ ਅਹਿਮਦ ਪਰੈ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਸਮੂਹ ਵਿਭਾਗਾਂ ਦੇ ਮੁਲਾਜਮਾਂ ਦੀਆਂ ਸੂਚੀਆਂ ਸਬੰਧੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਮੁਖੀਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗੀ ਮੁਖੀਆਂ ਦੀ ਜਿੰਮੇਵਾਰੀ ਇਸ ਪੱਖੋਂ ਤੈਅ ਹੈ ਕਿ ਉਹ ਅਜਿਹੀਆਂ ਸੂਚੀਆਂ ਭੇਜਕੇ ਤਸਦੀਕ ਵੀ ਕਰਨਗੇ ਕਿ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਸੂਚੀ ਤੋਂ ਬਾਹਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲ ਸ਼ੁਰੂ ਹੁੰਦਿਆਂ ਹੀ ਸਮੂਹ ਮੁਲਾਜਮ ਚੋਣ ਕਮਿਸ਼ਨ ਦੇ ਅਧੀਨ ਆ ਜਾਂਦੇ ਹਨ, ਇਸ ਲਈ ਕੋਈ ਕੁਤਾਹੀ ਲੋਕ ਪ੍ਰਤੀਨਿਧਤਾ ਐਕਟ ਤਹਿਤ ਇੱਕ ਸਜਾਯੋਗ ਅਪਰਾਧ ਹੈ ਅਤੇ ਇਸ ਬਾਰੇ ਮੁਲਾਜਮਾਂ ਦੀ ਸਾਲਾਨਾ ਗੁਪਤ ਰਿਪੋਰਟ ਤੇ ਸੇਵਾ ਪੱਤਰੀ ‘ਚ ਇੰਦਰਾਜ ਦਰਜ ਕੀਤਾ ਜਾਵੇਗਾ, ਇਸ ਲਈ ਸਾਰੇ ਵਿਭਾਗੀ ਮੁੱਖੀ ਇਹ ਯਕੀਨੀ ਬਣਾਉਣਗੇ ਕਿ 100 ਫੀਸਦੀ ਮੁਲਾਜਮਾਂ ਦੀਆਂ ਸੂਚੀਆਂ ਭੇਜਣ ਨੂੰ ਗੰਭੀਰਤਾ ਨਾਲ ਲਿਆ ਜਾਵੇ।
ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੈਟ ਦੀ ਮਸ਼ੀਨ ਲੱਗਣ ਕਰਕੇ ਵਾਧੂ ਚੋਣ ਅਮਲੇ ਦੀ ਲੋੜ ਪਵੇਗੀ, ਜਿਸ ਲਈ ਗਰੁਪ ਏ ਤੋਂ ਸੀ ਤੱਕ ਸਾਰੇ ਕਰਮਚਾਰੀਆਂ ਦੀਆਂ ਸੂਚੀਆਂ ਭੇਜੀਆਂ ਜਾਣ ਪ੍ਰੰਤੂ ਦਿਵਿਆਂਗ, ਚੌਥਾ ਦਰਜਾ, ਡਰਾਈਵਰ, ਚੌਕੀਦਾਰ ਅਤੇ ਚੋਣ ਡਿਊਟੀ ਨਿਭਾਉਣ ਤੋਂ ਅਸਮਰੱਥ ਕਰਮੀ ਬਾਰੇ ਵੱਖਰੇ ਤੌਰ ‘ਤੇ ਸੂਚਨਾ ਦਿੱਤੀ ਜਾਵੇ ਪਰੰਤੂ ਜਾਣ ਬੁਝ ਕੇ ਕਿਸੇ ਦਾ ਨਾਮ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਤੇ ਹੋਰ ਕਿਸੇ ਤਰ੍ਹਾਂ ਦੀ ਸਰੀਰਕ ਮਜ਼ਬੂਰੀ ਵਾਲੇ ਅਮਲੇ ਨੂੰ ਚੋਣ ਡਿਊਟੀ ਤੋਂ ਬਾਅਦ ਵਿੱਚ ਛੋਟ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਆਨ ਲਾਈਨ ਪੋਰਟਲ ਉਪਰ ਡਾਟਾ ਐਂਟਰੀ ਬਾਰੇ ਸਿਖਲਾਈ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈਬਸਾਇਟਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ ਦੇ ਲਿੰਕ https://patiala.nic.in/loksabhaelections2024/ ਉਪਰ ਸਾਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਇਸ ਕਰਕੇ ਆਨ ਲਾਈਨ ਸਾਫਟਵੇਅਰ ਰਾਹੀਂ ਡਾਟਾ ਪੋਰਟਲ ਉਪਰ ਜਮਾਂ ਕਰਵਾਇਆ ਜਾਵੇ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਹੋਰ ਵੱਡੀ ਗਿਣਤੀ ‘ਚ ਵਿਭਾਗੀ ਮੁਖੀ ਮੌਜੂਦ ਸਨ।



Scroll to Top