Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 27 January, 2024, 05:33 PM

ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ
ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਚਢੇਵਾਂ ‘ਚ ਸੰਘਣੀ ਧੁੰਦ ‘ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ‘ਚ ਜਾ ਵੱਜੀ। ਹਾਦਸੇ ‘ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਪੁਲਿਸ ਮੁਲਾਜ਼ਮ ਬੱਸ ‘ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸ਼ਨਿਚਰਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੱਡੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ‘ਚ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤਕ ਸੀ।



Scroll to Top