Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

129 ਹਾਈਟੈਕ ਵਾਹਨਾਂ ਨੁੰ ਮੁੱਖ ਮੰਤਰੀ ਨੇ ਝੰਡੀ ਦਿਖਾ ਕੀਤਾ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 27 January, 2024, 05:30 PM

129 ਹਾਈਟੈਕ ਵਾਹਨਾਂ ਨੁੰ ਮੁੱਖ ਮੰਤਰੀ ਨੇ ਝੰਡੀ ਦਿਖਾ ਕੀਤਾ ਰਵਾਨਾ
ਜਲੰਧਰ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ।
ਸਾਬਕਾ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਪੰਜਾਬ ਦਾ ਐਸਐਸਪੀ ਲਾਉਣ ਦਾ ਐਲਾਨ ਕੀਤਾ ਹੈ। ਸੜਕ ਫੋਰਸ ਦੇ ਮੁਲਾਜ਼ਮ 1 ਫਰਵਰੀ ਤੋਂ ਡਿਊਟੀ ‘ਤੇ ਆਉਣਗੇ। ਹਾਲਾਂਕਿ ਉਨ੍ਹਾਂ ਨੂੰ ਅਗਲੇ 4 ਦਿਨਾਂ ਲਈ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ 12 ਜ਼ਿਲ੍ਹਿਆਂ ਨਾਲ ਸਬੰਧਤ ਅਤਿ-ਆਧੁਨਿਕ ਐਸਐਸਐਫ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪਰੋਕਤ ਵਾਹਨਾਂ ਦੀ ਤਾਇਨਾਤੀ ਫਰਵਰੀ ਮਹੀਨੇ ਤਕ ਯਕੀਨੀ ਬਣਾਈ ਜਾਵੇਗੀ।



Scroll to Top