Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:20 pm

+91 90915 01313 , +91 90916 01313

punjabbanni@gmail.com
punjabbani@yahoo.com

ਦਸਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕੱਲ੍ਹ ਤੋਂ

ਦਸਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕੱਲ੍ਹ ਤੋਂ

ਦਸਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕੱਲ੍ਹ ਤੋਂ
ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ ਆਯੋਜਿਤ ‘ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਕੱਲ੍ਹ ਮਿਤੀ 30 ਜਨਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੇਲਾ 03 ਫ਼ਰਵਰੀ 2024 ਤੱਕ ਚੱਲੇਗਾ। ਪੰਜਾਬੀ ਯੂਨੀਵਰਸਿਟੀ ਦਾ ਇਹ ਪੰਜ-ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ ਅਤੇ ਵਿਸ਼ੇਸ਼ ਤੌਰ ਉੱਤੇ ਮਾਲਵਾ ਖਿੱਤੇ ਵਿਚ ਇਸ ਦੀ ਉਡੀਕ ਬਣੀ ਰਹਿੰਦੀ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਮੁਖ ਸਿੰਘ ਅਤੇ ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਡਾ. ਪਰਮਜੀਤ ਕੌਰ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੇਲੇ ਦਾ ਉਦਘਾਟਨੀ ਸਮਾਰੋਹ 30 ਜਨਵਰੀ, 2024 ਨੂੰ ਸਵੇਰੇ 10:30 ਵਜੇ, ਪੰਡਾਲ ਵਾਲੀ ਮੁੱਖ ਸਟੇਜ ਉੱਤੇ ਹੋਵੇਗਾ। ਮੇਲੇ ਦਾ ਉਦਘਾਟਨ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਕਰਨਗੇ। ਮੁੱਖ ਮਹਿਮਾਨ ਵਜੋਂ ਪਦਮਸ਼੍ਰੀ ਡਾ. ਸੁਰਜੀਤ ਪਾਤਰ ਸ਼ਾਮਿਲ ਹੋਣਗੇ ਅਤੇ ਮੁੱਖ ਭਾਸ਼ਣ ਪ੍ਰਸਿੱਧ ਚਿੰਤਕ ਡਾ. ਧਨਵੰਤ ਕੌਰ ਵੱਲੋਂ ਦਿੱਤਾ ਜਾਵੇਗਾ। ਇਸ ਉਦਘਾਟਨੀ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਕਮਲ ਕੁਮਾਰ ਗਰਗ ਐੱਮ. ਡੀ. ਵੇਰਕਾ ਅਤੇ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਕਰਮਜੀਤ ਅਨਮੋਲ ਸ਼ਾਮਿਲ ਹੋਣਗੇ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਮਾਗਮ ਵਿੱਚ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ ਪ੍ਰੋਫ਼ੈਸਰ ਰਾਜੇਸ਼ ਕੁਮਾਰ ਸ਼ਰਮਾ ਸਾਂਝੇ ਕਰਨਗੇ। ਉਦਘਾਟਨੀ ਸਮਾਰੋਹ ਤੋਂ ਬਾਅਦ ‘ਸਾਹਿਤ-ਉਤਸਵ’ ਦੀ ਪਹਿਲੀ ਬੈਠਕ ਬਾਅਦ ਦੁਪਹਿਰ 1:30 ਵਜੇ ਸ਼ੁਰੂ ਹੋਵੇਗੀ, ਇਸ ਵਿਚ ਪ੍ਰਸਿੱਧ ਨਾਵਲਕਾਰ ਜਸਬੀਰ ਮੰਡ ਅਤੇ ਸੁਰਿੰਦਰ ਨੀਰ (ਜੰਮੂ) ਪਾਠਕਾਂ/ਸਰੋਤਿਆਂ ਦੇ ਰੂਬਰੂ ਹੋਣਗੇ। ਪਹਿਲੇ ਦਿਨ ਦੀ ਦੂਜੀ ਬੈਠਕ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਇਸ ਵਿਚ ਨਵੀਂ ਪੰਜਾਬੀ ਕਵਿਤਾ ਦੇ ਰੰਗ-ਰੂਪ ਉੱਤੇ ਚਰਚਾ ਹੋਵੇਗੀ। ਇਸ ਵਿਚ ਸ਼ਾਇਰ ਤਨਵੀਰ, ਕਿਰਤ, ਮਨਦੀਪ ਔਲਖ, ਕਰਨਜੀਤ ਕੋਮਲ, ਵਾਹਿਦ, ਬਲਵਿੰਦਰ ਸੰਧੂ ਅਤੇ ਗੁਰਪ੍ਰੀਤ ਮਾਨਸਾ ਭਾਗ ਲੈਣਗੇ। ਸ਼ਾਮ 4:30 ਸ਼ੁਰੂ ਹੋਣ ਵਾਲ਼ੀ ਸੰਗੀਤਕ ਸ਼ਾਮ ਵਿਚ ਪ੍ਰਸਿੱਧ ਪੰਜਾਬੀ ਗਾਇਕ ਸਿਕੰਦਰ ਸਲੀਮ ਪਾਠਕਾਂ/ਸਰੋਤਿਆਂ ਦਾ ਮਨੋਰੰਜਨ ਕਰਨਗੇ। ਇਸ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ 272 ਕਾਲਜ, ਇਲਾਕੇ ਦੇ ਸਕੂਲ ਅਤੇ ਸਾਹਿਤ-ਸਭਿਆਚਾਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ।

Advertisement
Advertisement
Advertisement
Advertisement
Scroll to Top