Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 January, 2024, 05:54 PM

ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ
ਨਵੀਂ ਦਿੱਲੀ, 28 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਇਕ ਸੂਤਰ ਵਿਚ ਬੰਨ੍ਹਿਆ ਹੈ ਤੇ ਇਸ ਦੌਰਾਨ ਏਕੇ ਦੀ ਜੋ ਸ਼ਕਤੀ ਦੇਖੀ ਗਈ ਉਹ ਵਿਕਸਤ ਭਾਰਤ ਦੇ ਸੰਕਲਪਾਂ ਦਾ ਬਹੁਤ ਵੱਡਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਆਕਾਸ਼ਵਾਣੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 109ਵੀਂ ਤੇ ਨਵੇਂ ਸਾਲ ਦੀ ਪਹਿਲੀ ਕੜੀ ਵਿੱਚ ਦੇਸ਼ਵਾਸੀਆਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਇਸ ਸਾਲ ਸਾਡੇ ਸੰਵਿਧਾਨ ਦੇ ਨਿਰਮਾਣ ਦੇ 75 ਸਾਲ ਤੇ ਸੁਪਰੀਮ ਕੋਰਟ ਦੇ ਵੀ 75 ਸਾਲ ਪੂਰੇ ਹੋ ਰਹੇ ਹਨ… ਜਮਹੂਰੀਅਤ ਦੇ ਇਹ ਤਿਓਹਾਰ ਜਮਹੂਰੀਅਤ ਦੀ ਜਨਨੀ ਦੇ ਰੂਪ ਵਿਚ ਭਾਰਤ ਨੂੰ ਵਧੇਰੇ ਸਸ਼ਕਤ ਬਣਾਉਂਦੇ ਹਨ। ਉਨ੍ਹਾਂ ਕਿਹਾ, ‘‘ਪ੍ਰਭੂ ਰਾਮ ਦਾ ਸ਼ਾਸਨ ਸਾਡੇ ਸੰਵਿਧਾਨ ਨਿਰਮਾਤਾਵਾਂ ਲਈ ਪ੍ਰੇਰਨਾ ਦਾ ਸਰੋਤ ਸੀ ਤੇ ਇਸ ਲਈ 22 ਜਨਵਰੀ ਨੂੰ ਅਯੁੱਧਿਆ ਵਿਚ ਉਨ੍ਹਾਂ ‘ਦੇਵ ਸੇ ਦੇਸ਼’ ਕੀ ਬਾਤ ਤੇ ‘ਰਾਮ ਸੇ ਰਾਸ਼ਟਰ’ ਕੀ ਬਾਤ ਕੀ ਥੀ।



Scroll to Top